ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਮੁਫ਼ਤ ਬੱਸ ਚਲਾਏ ਜਾਣ ਦਾ ਅੱਜ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਫ਼ਤ ਬੱਸ ਸਵੇਰੇ ਅੱਠ ਵਜੇ ਸਾਰਾਗੜ੍ਹੀ ਸਰਾਂ ਦੇ ਕੋਲੋਂ ਚੱਲਿਆ ਕਰੇਗੀ ਜੋ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਤੱਕ ਲਿਜਾਇਆ ਕਰੇਗੀ ਤੇ ਸ਼ਾਮ ਨੂੰ ਇਹ ਬੱਸ ਕਰਤਾਰਪੁਰ ਕਾਰੀਡੋਰ ਤੋਂ ਚੱਲ ਕੇ ਅੰਮ੍ਰਿਤਸਰ ਵਾਪਸ ਪੁੱਜਿਆ ਕਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਗਵੰਤ ਸਿੰਘ ਸਿਆਲਕਾ ਸਕੱਤਰ ਮਹਿੰਦਰ ਸਿੰਘ ਆਹਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇੱਥੇ ਜ਼ਿਕਰਯੋਗ ਹੈ ਕਿ ਇਹ ਬੱਸ ਚਲਾਉਣ ਦਾ ਐਲਾਨ ਸ਼੍ਰੋਮਣੀ ਕਮੇਟੀ ਵੱਲੋਂ ਢਾਈ ਮਹੀਨੇ ਪਹਿਲਾਂ ਕੀਤਾ ਗਿਆ ਸੀ ਪਰ ਇਹ ਬੱਸ ਚਲਾਈ ਨਹੀਂ ਸੀ ਜਾ ਰਹੀ। ਬੀਤੇ ਦਿਨ ਅਜੀਤ ਵਿਚ ਛਪੀ ਖ਼ਬਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਬੱਸ ਸੇਵਾ ਅੱਜ ਸ਼ੁਰੂ ਕਰ ਦਿੱਤੀ ਗਈ ਹੈ।