ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਦੀ ਮੌਤ,ਪਠਾਨਕੋਟ : ਪਠਾਨਕੋਟ ਸੜਕ ਹਾਦਸੇ ‘ਚ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਅੰਮ੍ਰਿਤਸਰ ਹਾਈਵੇ ‘ਤੇ ਪਠਾਨਕੋਟ ਵਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਪੁਲਸ ਕਰਮਚਾਰੀ, ਜੋ ਪਠਾਨਕੋਟ ‘ਤੇ ਤਾਇਨਾਤ ਸੀ।ਗਲਤ ਸਾਈਡ ‘ਤੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।