ਜਲੰਧਰ : ਅੱਜ ਆਈਵੀ ਵਰਲਡ ਸਕੂਲ,ਜਲੰਧਰ ਵਿੱਚ ‘ਅਧਿਆਪਕ ਦਿਵਸ’ ਬੜੇ ਹੀ
ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾ ਦਿਨ ਦੀ
ਸ਼ੁਰੂਆਤ ਖਾਸ ਪ੍ਰਾਰਥਨਾ ਸਭਾ ਦੁਆਰਾ ਕੀਤੀ ਗਈ।‘ਅਧਿਆਪਕ ਦਿਵਸ’ਦੇ
ਇਸ ਖਾਸ ਮੌਕੇ ਤੇ ਡਾ. ਰਾਧਾ ਕ੍ਰਿਸ਼ਨਨ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ
ਨੂੰ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਦੁਆਰਾ ਕਵਿਤਾਵਾਂ ਪੇਸ਼
ਕੀਤੀਆਂ ਗਈਆਂ ਅਤੇ ਭਾਸ਼ਨ ਦਿੱਤੇ ਗਏ।ਇਸ ਤੋਂ ਬਾਅਦ ਵਿਦਿਆਰਥੀਆਂ
ਦੀ ਜਮਾਤ ਵਿੱਚ ਹੀ ਅਧਿਆਪਕ ਦਿਵਸ ਦੇ ਮੌਕੇ ’ਤੇ ਕਾਰਡ ਮੇਕਿੰਗ
ਗਤੀਵਿਧੀ ਕਰਵਾਈ ਗਈ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ
ਪ੍ਰਦਰਸ਼ਨ ਕਰਦਿਆਂ ਆਪਣੇ ਅਧਿਆਪਕਾਂ ਨੂੰ ਬਹੁਤ ਹੀ ਸੁੰਦਰ ਕਾਰਡ ਬਣਾ ਕੇ
ਭੇਂਟ ਕੀਤੇ।ਇਸ ਗਤੀਵਿਧੀ ਵਿੱਚ ਸਕੂਲ ਦੇ ਪਹਿਲੀ ਤੋਂ ਤੀਸਰੀ ਜਮਾਤ ਦੇ
ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ
ਪ੍ਰਿੰਸੀਪਲ ਸ਼੍ਰੀਮਤੀ ਐਸ.ਚੋਹਾਨ ਜੀ ਨੇ ਸਾਰੇ ਵਿਦਿਆਰਥੀਆਂ ਨੂੰ ‘ਅਧਿਆਪਕ
ਦਿਵਸ’ਦੀ ਵਧਾਈ ਦਿੰਦਿਆਂ ਉਹਨਾਂ ਨੂੰ ਆਪਣੇ ਅਧਿਆਪਕਾਂ ਦਾ ਸਨਮਾਨ
ਕਰਨ ਦੀ ਪ੍ਰੇਰਨਾ ਦਿੱਤੀ।