ਜਲੰਧਰ 25 ਮਈ 2020
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਘਰੇਲੂ ਹਵਾਈ ਉਡਾਣਾ ਰਾਹੀਂ ਆਦਮਪੁਰ ਹਵਾਈ ਅੱਡੇ ‘ਤੇ ਆਉਣ ਵਾਲੇ ਹਰੇਕ ਯਤਾਰੀ ਦਾ ਰੀਵਰਸ ਟਰਾਂਸਕ੍ਰਿਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰ.ਟੀ-ਪੀਸੀਆਰ) ਰਾਹੀਂ ਕੋਵਿਡ ਟੈਸਟ ਕੀਤਾ ਜਾਵੇਗਾ।
ਜ਼ਿਲ•ਾ ਪ੍ਰਸ਼ਾਸਨਿਕ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੋ ਲੋਕ ਪੰਜਾਬ ਨਾਲ ਸਬੰਧਿਤ ਹਨ ਘਰੇਲੂ ਹਵਾਈ ਉਡਾਣਾਂ ਰਾਹੀਂ ਹਵਾਈ ਅੱਡਾ ਮੁਹਾਲੀ, ਅੰਮ੍ਰਿਤਸਰ, ਬਠਿੰਡਾ, ਜਲੰਧਰ,ਪਠਾਨਕੋਟ, ਲੁਧਿਆਣਾ ਆਉਣ ਵਾਲੇ ਸਾਰੇ ਯਾਤਰੀਆਂ ਦਾ ਰੀਵਰਸ ਟਰਾਂਸਕ੍ਰਿਪਸ਼ਨ ਪੋਲੀਮਮੇਰੇਸ ਚੇਨ ਰਿਐਕਸ਼ਨ (ਆਰ.ਟੀ-ਪੀਸੀਆਰ) ਰਾਹੀਂ ਕੋਵਿਡ ਟੈਸਟ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਟੈਸਟ ਤੋਂ ਬਾਅਦ ਯਾਤਰੀ ਦਾ ਨਾਮ, ਪਤਾ, ਮੋਬਾਇਲ ਨੰਬਰ ਅਤੇ ਹੋਰ ਵੇਰਵਾ ਲਿਖਣ ਤੋਂ ਬਾਅਦ ਘਰ ਜਾਣ ਦੀ ਆਗਿਆ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਟੈਸਟ ਦੀ ਰਿਪੋਰਟ ਆਉਣ ‘ਤੇ ਜੇਕਰ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਵਿਅਕਤੀ ਨੂੰ ਸਰਕਾਰੀ ਆਈਸੋਲੇਸ਼ਨ ਵਿੱਚ ਸਿਹਤ ਪ੍ਰੋਟੋਕਾਲ ਅਨੁਸਾਰ ਤਬਦੀਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜੇਕਰ ਵਿਅਕਤੀ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਸ ਨੂੰ 14 ਦਿਨ ਦੇ ਸਮੇਂ ਲਈ ਹੋਮ ਕੁਆਰੰਟੀਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਅਜਿਹੇ ਵਿਅਕਤੀਆਂ ਵਲੋਂ ਖੁਦ ਆਪਣੀ ਸਿਹਤ ਦਾ ਧਿਆਨ ਰੱਖਿਆ ਜਾਵੇਗਾ ਅਤੇ ਕੋਵਿਡ ਸਬੰਧੀ ਕਿਸੇ ਵੀ ਤਰ•ਾਂ ਦੇ ਲੱਛਣ ਪੈਦਾ ਹੋਣ ‘ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਚ ਰਿਪੋਰਟ ਕੀਤੀ ਜਾਵੇਗੀ। ਸ੍ਰੀ ਸ਼ਰਮਾ ਨੇ ਸਾਰੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੇ ਭੇਦ ਭਾਵ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਹੋਰ ਵੀ ਬਹੁਤ ਮਹੱਤਵਪੂਰਨ ਹੈ ਕਿ ਕੋਰੋਨਾ ਵਾਇਰਸ ਨੂੰ ਸੂਬੇ ਵਿੱਚ ਫੈਲਣ ਤੋਂ ਰੋਕਿਆ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ 3000 ਦੇ ਕਰੀਬ ਵਿਅਕਤੀ ਦੂਜੇ ਰਾਜਾਂ ਵਿੱਚ ਫਸੇ ਹੋਏ ਹਨ ਜਿਨਾਂ ਦੀ ਜ਼ਿਲ•ੇ ਵਿੱਚ ਆਉਣ ਦੀ ਸੰਭਾਵਨਾ ਹੈ।
——————-