ਫਗਵਾੜਾ, 13 ਜੁਲਾਈ (ਸ਼ਿਵ ਕੋੜਾ) :ਪੰਜਾਬੀ ਕਲਾਮ ਨਵੀਸ ਪੱਤਰਕਾਰ ਮੰਚ (ਰਜਿ:) ਦਾ ਇੱਕ ਵਫ਼ਦ ਅੱਜ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਗਿਆਨ ਸਿੰਘ ਸਾਬਕਾ ਡੀਪੀਆਰਓ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵਿੱਚ ਲਾਭ ਸਿੰਘ ਖੀਵਾ, ਬਲਵੀਰ ਸਿੰਘ ਬਾਵਰਾ ਅਤੇ ਅਵਤਾਰ ਸਿੰਘ ਭੰਵਰਾ ਸ਼ਾਮਲ ਸਨ। ਵਫ਼ਦ ਨੇ ਪੰਜਾਬੀ ਦੇ ਵੈਟਰਨ ਕਾਲਮ ਨਵੀਸ ਪੱਤਰਕਾਰਾਂ ਨੂੰ ਪੈਨਸ਼ਨ ਅਤੇ ਹੋਰ ਸਹੂਲਤਾਂ ਦੇਣ, ਪੰਜਾਬੀ ਦੇ ਕਾਲਮ ਨਵੀਸ ਪੱਤਰਕਾਰਾਂ ਨੂੰ ਵੀ ਸ਼੍ਰੋਮਣੀ ਪੱਤਰਕਾਰ ਚੁਨਣ ਵੇਲੇ ਧਿਆਨ ‘ਚ ਰੱਖਣ, ਪੰਜਾਬੀ ਦੇ ਕਾਲਮ ਨਵੀਸ ਪੱਤਰਕਾਰਾਂ ਨੂੰ ਸਰਕਾਰੀ ਐਕਰੀਡੇਟਿਡ ਪੱਤਰਕਾਰ ਦਾ ਦਰਜ਼ਾ ਦੇ ਕੇ ਸ਼ਨਾਖਤੀ ਕਾਰਡ ਜਾਰੀ ਕਰਨ ਅਤੇ ਪੰਜਾਬ ਦੇ ਪੱਤਰਕਾਰਾਂ ਨੂੰ ਮਿਲਦੀਆਂ ਹੋਰ ਸਹੂਲਤਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਾਲਮ ਨਵੀਸਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਸਬੰਧਿਤ ਮਹਿਕਮਿਆਂ ਨਾਲ ਮਸਲੇ ਵਿਚਾਰਨ ਦਾ ਵਾਇਦਾ ਕੀਤਾ। ਉਹਨਾ ਨੇ ਇਹ ਵੀ ਕਿਹਾ ਕਿ ਉਹ ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ ਪੰਜਾਬ ਦੇ ਫਗਵਾੜਾ ਵਿਖੇ ਕਰਵਾਏ ਜਾ ਰਹੇ ਸਲਾਨਾ ਸਮਾਗਮ ਵਿੱਚ ਸ਼ਿਰਕਤ ਕਰਨਗੇ।