ਫਗਵਾੜਾ :- (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੀ ਸਟੇਟ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਆਪ’ ਦੀ ਫਗਵਾੜਾ ਯੁਨਿਟ ਵਲੋਂ ਲੋਹੜੀ ਦੀ ਸ਼ਾਮ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਮੁਜਾਹਰਾ ਕਰਦੇ ਹੋਏ ਉਕਤ ਤਿੰਨ ਕਾਨੂੰਨਾ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਪ ਆਗੂ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾ ਦੇ ਇਸ ਸੰਘਰਸ਼ ਦੀ ਹਮਾਇਤ ਵਿਚ ਖੜੀ ਹੈ। ਉਕਤ ਕਾਨੂੰਨ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆ ਨੂੰ ਮਜਬੂਤ ਕਰਨ ਦੀ ਕੇਂਦਰ ਸਰਕਾਰ ਦੀ ਕੋਝੀ ਸਾਝਿਸ਼ ਹੈ ਲੇਕਿਨ ਲੋਕ ਮੋਦੀ ਸਰਕਾਰ ਦੀਆਂ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗਲ ਹੈ ਕਿ ਕਰੀਬ 70 ਕਿਸਾਨ ਇਸ ਅੰਦੋਲਨ ਦੇ ਚਲਦਿਆਂ ਸ਼ਹੀਦ ਹੋ ਚੁੱਕੇ ਹਨ ਅਤੇ ਲੱਖਾਂ ਕਿਸਾਨ ਪਰਿਵਾਰਾਂ ਸਮੇਤ ਠੰਡ ਵਿਚ ਸੜਕਾਂ ‘ਤੇ ਅੰਦੋਲਨ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਨੋਦੀ ਨੇ ਕਿਸੇ ਨਾਲ ਹਮਦਰਦੀ ਦਾ ਪ੍ਰਗਟਾਵਾ ਤਕ ਨਹÄ ਕੀਤਾ। ਸੰਤੋਸ਼ ਕੁਮਾਰ ਗੋਗੀ ਨੇ ਸਵਾਲ ਕਦਿਆਂ ਕਿਹਾ ਕਿ ਜਦੋਂ ਕਿਸਾਨ ਅਤੇ ਮਜਦੂਰ ਇਸ ਕਾਨੂੰਨ ਨੂੰ ਲਾਗੂ ਨਹÄ ਕਰਵਾਉਣਾ ਚਾਹੁੰਦੇ ਤਾਂ ਕੇਂਦਰ ਸਰਕਾਰ ਕਿਉਂ ਆਪਣੀ ਜਿੱਦ ਤੇ ਅੜੀ ਹੋਈ ਹੈ।