ਜਲੰਧਰ :ਰਿਜ਼ਨਲ ਟਾਂਰਸਪੋਰਟ ਅਥਾਰਟੀ (ਆਰ.ਟੀ.ਏ) ਸਕੱਤਰ ਸ਼੍ਰੀ ਬਰਜਿੰਦਰ ਸਿੰਘ ਨੇ ਅੱਜ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕਰਕੇ ਸਾਫ, ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਏ ਜਾਣ ਦਾ ਜਾਇਜ਼ਾ ਲਿਆ।
ਸ਼੍ਰੀ ਸਿੰਘ ਨੇ ਵੱਖ ਵੱਖ ਬ੍ਰਾਂਚਾ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਈਨਾਂ ਵਿੱਚ 20 ਤੋਂ ਵੱਧ ਲੋਕ ਨਾ ਹੋਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਟਰੈਕ ਵਿਖੇ ਆਏ ਹੋਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਟਾਫ ਨੂੰ ਸਮੇਂ ’ਤੇ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਯਕੀਨੀ ਬਣਾਉਣ ਲਈ ਲਈ ਵੱਚਨਵੱਧ ਹੈ।
ਸ਼੍ਰੀ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਵਿਭਾਗ ਕੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਅਣਥੱਕ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਪ੍ਰਣਾਲੀ ਵਿੱਚ ਹੋਰ ਸੁਧਾਰ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਆਰ.ਟੀ.ਏ ਸਕੱਤਰ ਨੇ ਕਿਹਾ ਕਿ ਲੋਕਾਂ ਨੂੰ ਸੁਵਿਧਾਵਾਂ ਸਬੰਧੀ ਆਉਂਦੀਆਂ ਦਿੱਕਤਾਂ ਨੂੰ ਹੱਲ ਕਰ ਲਈ ਜ਼ੋਰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।