ਪਟਿਆਲਾ (ਸੁਖਵਿੰਦਰ) : ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ ‘ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ (40) ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਹਰਦੀਪ ਸਿੰਘ ਤਿੱਤਲੀ ਦੇ ਘਰ 24 ਸਾਲਾਂ ਤੋਂ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਰਾਤੀਂ 11 ਵਜੇ ਖ਼ੁਦਕੁਸ਼ੀ ਕੀਤੀ। ਹਰਮੇਲ ਸਿੰਘ ਰਾਜਪੁਰਾ ਨੇੜਲੇ ਪਿੰਡ ਬਨੂੜ ਦਾ ਰਹਿਣ ਵਾਲਾ ਸੀ| ਉਸ ਨੂੰ ਥੋੜ੍ਹਾ ਸਮਾਂ ਪਹਿਲਾਂ ਹੀ ਹੌਲਦਾਰ ਤੋਂ ਏ. ਐੱਸ. ਆਈ. ਵਜੋਂ ਤਰੱਕੀ ਮਿਲੀ ਸੀ।