ਜਲੰਧਰ: ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਵਧੀਆਂ ਚੋਣ ਪ੍ਰਬੰਧਨ ਅਤੇ
ਸਵੀਪ ਪ੍ਰੋਗਰਾਮ ਤਹਿਤ ਸ਼ਾਨਦਾਰ ਕਾਰਗੁਜਾਰੀ ਲਈ ਡੀ.ਸੀ ਅਤੇ ਏ.ਡੀ.ਸੀ ਨੂੰ
ਜਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਡੀ.ਸੀ.ਦਫ਼ਤਰ ਦੇ ਕਰਮਚਾਰੀ
ਯੁੂਨੀਅਨ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ
ਕਮਿਸ਼ਨਰ ਸ਼੍ਰੀ ਜਸਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੇ ਕੰਮ ਨੂੰ ਸੁਚਾਰੂ ਅਤੇ
ਨਿਰਵਿਘਨ ਤਰੀਕੇ ਨਾਲ ਮੁਕੰਮਲ ਕਰਨਾ ਜਿਲ੍ਹਾ ਪ੍ਰਸ਼ਾਸਨ ਦੀ ਮਿਹਨਤ ਅਤੇ ਅਣਥੱਕ
ਯਤਨਾਂ ਦਾ ਨਤੀਜਾ ਹੈ। ਸ਼੍ਰੀ ਸ਼ਰਮਾ ਨੇ ਕਿਹਾ ਜਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਇਸ
ਐਵਾਰਡ ਦੀ ਹੱਕਦਾਰ ਹੈ ਕਿਉਂ ਜੋ ਹਰ ਅਧਿਕਾਰੀ ਤੇ ਕਰਮਚਾਰੀ ਵਲੋਂ ਚੋਣਾਂ
ਦੌਰਾਨ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ ।