ਜਲੰਧਰ :- ਦੋਆਬਾ ਕਿਸਾਨ ਸੰਘਰਸ਼ ਕਮੇਟੀ (ਰਜਿ) ਕਿਸ਼ਨਗੜ੍ਹ ਦੇ ਸੱਦੇ ‘ਤੇ ਇਲਾਕੇ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਵਧਾਏ ਗਏ ਰੇਟਾਂ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਕਿਸ਼ਨਗੜ੍ਹ ਚੌਂਕ ‘ਚ ਕਿਸਾਨਾਂ ਵੱਲੋਂ ਆਪਣੇ-ਆਪਣੇ ਟਰੈਕਟਰਾਂ ‘ਤੇ ਕਾਲੇ ਝੰਡੇ ਲਗਾ ਕੇ ਹਾਈਵੇ ਕਿਨਾਰੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।