ਦਿੱਲੀ :- ਕਿਸਾਨ ਯੂਨੀਅਨਾਂ ਵਲੋਂ ਆਰੰਭੇ ਸੰਘਰਸ਼ ਦੇ ਚੱਲਦਿਆਂ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਦੇ ਗੱਲਬਾਤ ਦਾ ਸੱਦਾ ਦੇ ਰਹੀ ਹੈ । ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੋਨ ਰਾਹੀਂ ਗੱਲ ਕਰਦਿਆਂ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦਿੱਤਾ ਹੈ।