ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ ਵਾਸੀਆਂ ਲਈ ਕਰਫ਼ਿਊ ਦੌਰਾਨ ਜ਼ਰੂਰੀ ਚੀਜਾਂ ਜਿਵੇਂ ਫ਼ਲ, ਸਬਜ਼ੀਆਂ,ਦੁੱਧ ਅਤੇ ਦਵਾਈਆਂ ਦੀ ਨਿਰਵਿਘਨ ਸਪਲਾਈ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਇਨਾਂ ਜਰੂਰੀ ਚੀਜਾਂ ਦੀ ਨਿਰਵਿਘਨ ਸਪਲਾਈ ਨੂੰ ਪਹਿਲਾਂ ਹੀ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਰੂਰੀ ਚੀਜਾਂ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਉਨ ਕਿਹਾ ਕਿ ਇਸ ਔਖੀ ਘੜੀ ਵਿੱਚ ਜੇ ਕਿਸੇ ਨੇ ਜ਼ਰੂਰੀ ਚੀਜ਼ਾਂ ਦੀ ਨਿਰਵਿਘਨ ਸਪਲਾਈ ਵਿੱਚ ਅੜਿੱਕਾ ਬਣਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਹੈ ਦੌਰਾਨ ਜੇ ਕਿਸੇ ਨੇ ਅਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਲੋਕਾਂ ਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ ਕਿਹਾ ਕਿ ਜ਼ਿਲ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਤੋਂ ਅਵੇਸਲਾ ਨਹੀਂ ਹੈ ਅਤੇ ਉਨ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਜੋ ਇਨ ਹੰਗਾਮੀ ਹਲਾਤਾਂ ਵਿੱਚ ਆਪਣਾ ਨਿੱਜੀ ਲਾਭ ਕਮਾਉਣ ਬਾਰੇ ਸੋਚ ਰਹੇ ਹਨ। ਸ੍ਰੀ ਸ਼ਰਮਾ ਨੇ ਅਜਿਹੇ ਲੋਕਾਂ ਨੂੰ ਜ਼ਿਲ ਪ੍ਰਸ਼ਾਸਨ ਵਲੋਂ ਕੀਤੀ ਜਾਣ ਵਾਲੀ ਸਖ਼ਤ ਕਾਰਵਾਈ ਸਬੰਧੀ ਤਾੜਨਾ ਕੀਤੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਥਿਤੀ ਵਿੱਚ ਕਿਸੇ ਵੀ ਪ੍ਰਕਾਰ ਦੀ ਜਮਖੋਰੀ ਅਤੇ ਮੁਨਾਫ਼ਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ ਜਮਖੋਰਾਂ ਤੇ ਮੁਨਾਫ਼ਾਖੋਰਾਂ ਨੂੰ ਤਾੜਨਾ ਕੀਤੀ ਕਿ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਨੂੰ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਵੱਡੇ ਪੱਧਰ ‘ਤੇ ਲੋਕ ਹਿੱਤਾਂ ਨੂੰ ਦੇਖਦੇ ਹੋਏ ਅਜਿਹੇ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।