ਫਗਵਾੜਾ 5 ਅਪ੍ਰੈਲ (ਸ਼਼ਿਵ ਕੋੋੜਾ) ਸੀਨੀਅਰ ਭਾਜਪਾ ਵਰਕਰ ਲੱਕੀ ਸਰਵਟਾ ਨੇ ਬੀਤੇ ਦਿਨ ਕੇਂਦਰੀ ਰਾਜ ਮੰਤਰੀ ਅਤੇ ਹਲਕਾ ਲੋਕਸਭਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਸੋਮ ਪ੍ਰਕਾਸ਼ ਕੈਂਥ ਦਾ ਹੁਸ਼ਿਆਰਪੁਰ ਵਿਖੇ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼ ਨੂੰ ਨਿੰਦਣਯੋਗ ਦੱਸਿਆ ਅਤੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਕਾਨੂਨ ਵਿਵਸਥਾ ਨੂੰ ਸੁਚਾਰੂ ਰੱਖਣ ਵਿਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਕੁੱਝ ਸ਼ਰਾਰਤੀ ਅਨਸਰ ਜੋ ਭਾਜਪਾ ਵਿਰੋਧੀ ਧਿਰਾਂ ਨਾਲ ਸਬੰਧਤ ਹਨ ਉਹ ਕਿਸਾਨੀ ਪੜਦੇ ਵਿਚ ਭਾਜਪਾ ਆਗੂਆਂ ਅਤੇ ਵਿਧਾਇਕਾਂ, ਸਾਂਸਦਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜਿਸ ਨਾਲ ਪੰਜਾਬ ਦਾ ਮਾਹੌਲ ਤਾਂ ਤਨਾਅਪੂਰਣ ਹੋ ਹੀ ਰਿਹਾ ਹੈ ਨਾਲ ਹੀ ਕਿਸਾਨ ਵੀ ਬਦਨਾਮ ਹੋ ਰਹੇ ਹਨ। ਉਹਨਾਂ ਕਿਹਾ ਕਿ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਮਲੋਟ ਵਿਖੇ ਹੋਈ ਕੁੱਟਮਾਰ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਾ ਹੋਣ ਦੇਣ ਦੀ ਗੱਲ ਕਹੀ ਸੀ ਪਰ ਹੁਣ ਜਿਸ ਤਰ੍ਹਾਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਹੋਈ ਹੈ ਉਸ ਤੋਂ ਸਾਫ ਜਾਹਿਰ ਹੈ ਕਿ ਸ਼ਰਾਰਤੀ ਅਨਸਰਾਂ ਵਿਚ ਕਾਨੂੰਨ ਦਾ ਕੋਈ ਡਰ ਨਹੀਂ ਹੈ ਅਤੇ ਸੂਬਾ ਸਰਕਾਰ ਦੀ ਪੂਰੀ ਸ਼ਹਿ ਪ੍ਰਾਪਤ ਹੈ। ਲੱਕੀ ਸਰਵਟਾ ਨੇ ਫਿਰ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁੱਝ ਦੇਖ ਰਹੀ ਹੈ। ਭਾਜਪਾ ਵਰਕਰ ਤੇ ਸਮਰਥਕ ਹਿੰਸਾ ਵਿਚ ਯਕੀਨ ਨਹੀਂ ਰੱਖਦੇ ਪਰ ਵੋਟਾਂ ਸਮੇਂ ਇਸ ਧੱਕੇਸ਼ਾਹੀ ਦਾ ਢੁਕਵਾਂ ਜਵਾਬ ਦੇਣਗੇ ਕਿਉਂਕਿ ਕੋਈ ਤਾਕਤ ਉਹਨਾਂ ਨੂੰ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਤੋਂ ਰੋਕ ਨਹੀਂ ਸਕਦੀ। ਉਹਨਾਂ ਕੈਪਟਨ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦੀ ਆੜ ਵਿਚ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤੀ ਵਰਤੀ ਜਾਵੇ ਨਹੀਂ ਤਾਂ ਭਾਜਪਾ ਵਰਕਰ ਤੇ ਸਮਰਥਕ ਵੀ ਇਨਸਾਫ ਲਈ ਸੜਕਾਂ ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।