ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ (COCAG) ਅਤੇ ਮਾਤਾ ਜੀਤੋ ਜੀ ਸੋਸਾਇਟੀ ਵੱਲੋਂ ਪਿੰਡ ਝੱਲੇਵਾਲ ਚ ਵੱਸਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ। ਇਹ ਸਾਰੇ ਕਾਰਜ ਇਸ ਲਈ ਕੀਤੇ ਗਏ ਕਿਉਂ ਕਿ ਐਲਾਨੀ ਗਈ ਸਰਕਾਰੀ ਸਹਾਇਤਾ ਪਹੁੰਚਣ ਨੂੰ ਸ਼ਾਇਦ ਦੇਰੀ ਲੱਗ ਸਕਦੀ ਹੈ। ਮਿਹਨਤ ਮਜਦੂਰੀ ਕਰਨ ਵਾਲੇ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਹੋਰ ਕੋਈ ਸਾਧਨ ਨਹੀਂ ਸੀ । ਇਸ ਸਮਾਜ ਸੇਵਾ ਕਾਰਜ ਦੀ ਜਿਲਾ ਪ੍ਰਸ਼ਾਸ਼ਨ ਅਤੇ ਲੋੜਵੰਦ ਪਰਿਵਾਰਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ । ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਦੇ ਚੇਅਰਮੈਨ ਡਾਕਟਰ ਪਰਮਜੀਤ ਸਿੰਘ ਬੈਨੀਪਾਲ ਜੀ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਸਾਡੀ ਸਮਾਜ ਸੇਵੀ ਸੰਸਥਾ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਅੱਗੇ ਵੀ ਜਾਰੀ ਰਹੇਗੀ। ਅਗਲੇ ਇਕ ਦੋ ਦਿਨ ਤੱਕ ਸ਼੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਚ ਹੋਰ ਲੋੜਵੰਦਾਂ ਦੀ ਸੇਵਾ ਵੀ ਕੀਤੀ ਜਾਵੇਗੀ। ਮਾਤਾ ਜੀਤੋ ਜੀ ਸੋਸਾਇਟੀ ਦੇ ਪ੍ਰਧਾਨ ਸ਼੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਲਾਕਡਾਊਨ ਕਾਰਨ ਅਜੇ ਵੀ ਬਹੁਤ ਸਾਰੇ ਪਰਿਵਾਰ ਘਰ ਦੀਆਂ ਲੋੜੀਂਦੀਆਂ ਵਸਤਾਂ ਤੋਂ ਵਾਂਝੇ ਹਨ।

ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਵੱਲੋਂ ਸਾਰੇ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਆਉਣ ਵਾਲੇ ਸਮੇਂ ਚ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਹ ਭਲਾਈ ਦੇ ਕੰਮ ਚਲਦੇ ਰਹਿਣ।

ਵਧੇਰੇ ਜਾਣਕਾਰੀ ਲਈ ਤੁਸੀਂ ਸੰਪਰਕ ਕਰ ਸਕਦੇ ਹੋ–