ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਸਟੂਡੈਂਟ ਵੈੱਲਫੇਅਰ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ
ਨਸ਼ਿਆਂ ਦੀ ਕੁਰੀਤੀ ਵਿਰੁੱਧ ਚੇਤੰਨ ਕਰਨ ਦੇ ਲਈ ਬਡੀ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 10+1
ਅਤੇ 10+2 (ਆਰਟਸ, ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ) ਦੀਆਂ 350 ਤੋਂ ਵੱਧ ਵਿਦਿਆਰਥਣਾਂ ਨੇ 32 ਸਮੂਹਾਂ ਵਿੱਚ ਪੂਰੇ
ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਇਸ ਕੁਰੀਤੀ ਨਾਲ ਸੰਬੰਧਿਤ ਬੇਹੱਦ ਸੁੰਦਰ ਅਤੇ ਕਲਾਤਮਕ ਪੋਸਟਰ
ਅਤੇ ਕੋਲਾਜ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ
ਪ੍ਰੋਗਰਾਮ ਵਿੱਚ ਸ਼ਿਰਕਤ ਕਰਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਦੁਆਰਾ ਅਜਿਹੇ ਪ੍ਰੋਗਰਾਮਾਂ ਦਾ
ਸਮੇਂ ਦਰ ਸਮੇਂ ਆਯੋਜਨ ਕਰਵਾਉਣ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਮਾਜ ਵਿੱਚ ਫੈਲੀ ਹੋਈ ਇਸ ਕੁਰੀਤੀ ਦੇ ਖ਼ਿਲਾਫ਼ ਇਕਜੁੱਟ
ਕਰਨਾ ਹੈ ਤਾਂ ਜੋ ਇੱਕ ਨਸ਼ਾਮੁਕਤ, ਸਿਹਤਮੰਦ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਸ
ਪ੍ਰੋਗਰਾਮ ਦੇ ਸਫਲ ਆਯੋਜਨ ਲਈ ਉਨ੍ਹਾਂ ਨੇ ਡਾ. ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ, ਸ੍ਰੀਮਤੀ ਵੀਨਾ ਦੀਪਕ, ਕੋਆਰਡੀਨੇਟਰ
ਅਤੇ ਸ੍ਰੀਮਤੀ ਆਨੰਦ ਪ੍ਰਭਾ, ਇੰਚਾਰਜ ਕੇ.ਐਮ.ਵੀ. ਕਾਲਜੀਏਟ ਸਕੂਲ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ।