ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ
ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਨਾਲ-ਨਾਲ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟੌਪ
ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗਰੈਜੂਏਟ
ਅੰਗਰੇਜ਼ੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ।
ਵਿਦਿਆਲਾ ਨੂੰ ਪ੍ਰਾਪਤ ਆਟੋਨੌਮਸ ਦਰਜੇ ਦੇ ਅੰਤਰਗਤ ਆਯੋਜਿਤ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਦੇ ਵਿਚ ਐਮ. ਏ ਅੰਗਰੇਜ਼ੀ
ਸਮੈਸਟਰ ਦੂਸਰਾ ਵਿੱਚੋਂ ਅਰੋਮਾ ਸਮਿਆਲ ਨੇ 302/400 ਅੰਕਾਂ ਨਾਲ ਪਹਿਲੇ ਸਥਾਨ ਹਾਸਿਲ ਕੀਤਾ। ਰਸ਼ਮੀ ਨੇ 287/400 ਅੰਕ
ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਜੋਬਨਪ੍ਰੀਤ ਬਲ 277/400 ਅੰਕਾਂ ਦੇ ਨਾਲ ਤੀਸਰੇ ਸਥਾਨ 'ਤੇ ਰਹੀ। ਇਸ
ਦੇ ਨਾਲ ਹੀ ਐਮ. ਏ ਅੰਗਰੇਜ਼ੀ ਸਮੈਸਟਰ ਚੌਥਾ ਦੇ ਸ਼ਾਨਦਾਰ ਪ੍ਰੀਖਿਆ ਨਤੀਜਿਆਂ ਵਿਚ ਅਲੀਸ਼ਾ ਵਰਮਾ 1176/ 1600 ਅੰਕਾਂ ਦੇ
ਨਾਲ ਅਵੱਲ ਰਹੀ। ਪਲਵਿੰਦਰ ਕੌਰ ਨੇ 1097/ 1600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਕਾਜੋਲ ਚੰਦੇਲ ਨੇ
1046/1600 ਅੰਕਾਂ ਦੇ ਨਾਲ ਤੀਸਰਾ ਸਥਾਨ ਆਪਣੇ ਨਾਮ ਕਰਵਾਇਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ
ਸਮੂਹ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਡਾ:
ਮਧੂਮੀਤ, ਮੁਖੀ ਅਤੇ ਅੰਗਰੇਜ਼ੀ ਵਿਭਾਗ ਦੇ ਸਮੂਹ ਦੁਆਰਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਲਈ ਕੀਤੇ ਜਾਂਦੇ
ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।