ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰਰਾਸ਼ਟਰਵਾਦੀ ਸੰਸਥਾ ਦੁਆਰਾ ਦੇਸ਼ ਭਗਤੀ ਦੇ ਰੰਗ ਵਿੱਚ ਸਰਾਬੋਰ ਹੁੰਦੇ ਹੋਏ ਪੂਰੇ ਜੋਸ਼ ਅਤੇ ਉਤਸ਼ਾਹ ਦੇ ਨਾਲ  ਸੁਤੰਤਰਤਾ ਦਿਵਸ ਮੌਕੇ ਰਾਸ਼ਟਰ ਗਾਨ ਗਾਇਨ ਵਿੱਚ ਭਾਗ ਲਿਆ ਗਿਆ ।ਵਿਦਿਆਲਾ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਅਤੇ ਐੱਨ.ਸੀ.ਸੀ. ਕੈਡੇਟਸ ਨੇ ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਦੁਆਰਾ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਅੰਤਰਗਤ ਆਯੋਜਿਤ ਰਾਸ਼ਟਰ ਗਾਨ ਗਾਇਨ ਗਤੀਵਿਧੀ ਵਿੱਚ ਭਾਗ ਲਿਆ। ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਵਿਦਿਆਰਥਣਾਂ ਨੇ ਪੂਰਨ ਤੌਰ ਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਕੇ ਰਾਸ਼ਟਰ ਗਾਨ ਗਾਇਨ ਦੀਆਂ ਵੀਡੀਓਜ਼ ਬਣਾ ਕੇ ਵੀ ਸਾਂਝੀਆਂ ਕੀਤੀਆਂ। ਵਰਨਣਯੋਗ ਹੈ ਕਿ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੇ ਭਾਰਤ ਸਰਕਾਰ ਦੁਆਰਾ ਸਰਟੀਫਿਕੇਟ ਵੀ ਪ੍ਰਾਪਤ ਕੀਤੇ ਅਤੇ ਉਨ੍ਹਾਂ ਵੱਲੋਂ ਬਣਾਈਆਂ ਵੀਡੀਓਜ਼ ਆਜ਼ਾਦੀ ਦਿਵਸ ਮੌਕੇ ਰਿਲੀਜ਼ ਕੀਤੀਆਂ ਜਾਣਗੀਆਂ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੀਆਂ ਸਮੂਹ ਵਿਦਿਆਰਥਣਾਂ ਦੇ ਦੇਸ਼ ਭਗਤੀ ਦੇ ਜਜ਼ਬੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤ ਦਾ ਰਾਸ਼ਟਰ ਗਾਨ ਇੱਥੋਂ ਦੇ ਹਰੇਕ ਨਾਗਰਿਕ ਦੀ ਪਛਾਣ ਅਤੇ ਆਪਣੇ ਦੇਸ਼ ਪ੍ਰਤੀ ਉਸ ਦੇ ਪ੍ਰੇਮ ਭਾਵਾਂ  ਦੀ ਅਦੁੱਤੀ ਪੇਸ਼ਕਾਰੀ ਹੈ ਜੋ ਸਦਾ ਉਸ ਨੂੰ ਭਾਰਤੀ ਹੋਣ ਤੇ ਮਾਣ ਮਹਿਸੂਸ ਕਰਵਾਉਂਦੇ ਹਨ। ਆਜ਼ਾਦੀ ਦਿਵਸ ਦੀਆਂ ਸਾਰਿਆਂ ਨੂੰ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਦੁਆਰਾ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ।