ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ
ਜ਼ੂਲੌਜੀ ਦੁਆਰਾ ਡੀ.ਬੀ.ਟੀ. ਸਟਾਰ ਕਾਲਜ ਸਕੀਮ ਦੇ ਅੰਤਰਗਤ ਵਿਸ਼ਵ ਪਸ਼ੂ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਗਤੀਵਿਧੀ ਦਾ
ਆਯੋਜਨ ਕਰਵਾਇਆ ਗਿਆ। ਪਸ਼ੂਆਂ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਅਤੇ ਇਸ ਪ੍ਰਤੀ ਜਾਗਰੂਕਤਾ ਪੈਦਾ
ਕਰਨ ਦੇ ਮਕਸਦ ਨਾਲ ਆਯੋਜਿਤ ਇਸ ਗਤੀਵਿਧੀ ਦੌਰਾਨ ਵਿਦਿਆਰਥਣਾਂ ਨੇ ਵਧ-ਚਡ਼੍ਹ ਕੇ ਭਾਗ ਲਿਆ। ਐਮ.ਐਸ.ਸੀ. ਜ਼ੂਲੌਜੀ
ਸਮੈਸਟਰ ਤੀਸਰਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਇਸ ਦਿਵਸ ਦੇ ਵਿਭਿੰਨ
ਪਹਿਲੂਆਂ ਨੂੰ ਵਿਸਥਾਰ ਸਹਿਤ ਪੇਸ਼ ਕਰਦੇ ਹੋਏ ਸਮਾਜ ਵਿੱਚ ਪਸ਼ੂਆਂ ਦੇ ਉਚਿਤ ਰੱਖ ਰਖਾਵ ਸਬੰਧੀ ਜਾਗਰੂਕਤਾ ਫੈਲਾਉਣ ਲਈ
ਵੀ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥਣ ਇਪਸ਼ਿਤਾ ਨੇ ਵੀ ਸਬੰਧਤ ਵਿਸ਼ੇ ਤੇ ਪੂਰੀ ਕਲਾਤਮਕਤਾ ਨਾਲ ਜਾਣਕਾਰੀ
ਪੇਸ਼ ਕੀਤੀ। ਇਸ ਤੋਂ ਇਲਾਵਾ ਜੰਗਲੀ ਜੀਵਾਂ ਤੇ ਆਧਾਰਿਤ ਵੀਡੀਓ ਵੀ ਸਾਂਝੀ ਕੀਤੀ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ
ਦਿਵੇਦੀ ਨੇ ਇਸ ਗਤੀਵਿਧੀ ਦੇ ਸਫ਼ਲ ਆਯੋਜਨ ਦੇ ਲਈ ਸ੍ਰੀਮਤੀ ਸਾਧਨਾ ਟੰਡਨ, ਮੁਖੀ, ਜ਼ੂਲੌਜੀ ਵਿਭਾਗ ਅਤੇ ਸਮੂਹ ਅਧਿਆਪਕਾਂ
ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।