ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ
ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਨਾਲ-ਨਾਲ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟੌਪ
ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗਰੈਜੂਏਟ
ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜਨੈਸ ਐਡਮਨਿਸਟ੍ਰੇਸ਼ਨ ਦੀਆਂ ਬੀ.ਬੀ.ਏ. ਸਮੈਸਟਰ 6ਵਾਂ ਦੀਆਂ ਵਿਦਿਆਰਥਣਾਂ ਨੇ
ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਵਿਦਿਆਲਾ ਨੂੰ ਪ੍ਰਾਪਤ ਆਟੋਨੌਮਸ ਦਰਜੇ ਦੇ
ਅੰਤਰਗਤ ਆਯੋਜਿਤ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਦੇ ਵਿਚ ਪ੍ਰਭਜੋਤ ਕੌਰ 1727/2150 ਅੰਕਾਂ ਦੇ ਨਾਲ ਪਹਿਲੇ ਸਥਾਨ 'ਤੇ ਰਹੀ।
ਸੁਖਦੀਪ ਕੌਰ ਨੇ 1708/2150 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਜਦਕਿ 1692/2150 ਅੰਕਾਂ ਦੇ ਨਾਲ ਹਰਮਨ
ਅਤੇ ਮਨਵੀਰ ਨੇ ਸਾਂਝੇ ਤੌਰ 'ਤੇ ਤੀਸਰਾ ਸਥਾਨ ਹਾਸਿਲ ਕੀਤਾ। ਵਰਨਣਯੋਗ ਹੈ ਕਿ ਇਸ ਜਮਾਤ ਦੀਆਂ 07 ਵਿਦਿਆਰਥਣਾਂ ਨੇ
ਇਹ ਪ੍ਰੀਖਿਆ ਡਿਸਟਿੰਕਸ਼ਨ ਸਹਿਤ ਪਾਸ ਕੀਤੀ । ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਮੂਹ ਹੋਣਹਾਰ
ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਕਾਮਰਸ ਵਿਭਾਗ ਦੁਆਰਾ
ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।