ਭਾਰਤ ਦੀ ਵਿਰਾਸਤ ਤੇ ਆਟੋਨੌਮਸ ਸੰਸਥਾ ਇੰਡੀਆ ਟੂਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੀ ਲਾਇਬਰੇਰੀ ਵਿਚ ਵਿਦਿਆਰਥਣਾਂ ਦੇ ਗਿਆਨ ਅਤੇ ਜਾਣਕਾਰੀ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਬੋਰਡ ਸਥਾਪਿਤ ਕੀਤਾ ਗਿਆ ਹੈ ਜਿਸ ਨੂੰ ਸਮੇਂ-ਸਮੇਂ ਵਿਭਿੰਨ ਵਿਭਾਗਾਂ ਦੁਆਰਾ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਦੇ ਨਾਲ ਸਜਾਇਆ ਜਾਂਦਾ ਹੈ। ਇਸ ਵਾਰ ਇਹ ਜ਼ਿੰਮੇਵਾਰੀ ਵਿਦਿਆਲਾ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਪਰਫਾਰਮਿੰਗ ਆਰਟਸ ਦੁਆਰਾ ਬਾਖੂਬੀ ਨਿਭਾਈ ਗਈ ਜਿਸ ਦੁਆਰਾ ਸਜਾਏ ਗਏ ਬੋਰਡ ਦਾ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਉਦਘਾਟਨ ਕੀਤਾ। ਇਸ ਬੋਰਡ ਦੇ ਉੱਤੇ ਸੰਗੀਤ ਦੇ ਖੇਤਰ ਦੀਆਂ ਵੱਖ-ਵੱਖ ਵਿਧਾਵਾਂ ਨੂੰ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਸੰਗੀਤ ਅਤੇ ਨ੍ਰਿਤ ਦੀ ਖੇਤਰ ਦੇ ਵਿੱਚ ਅੰਤਰਰਾਸ਼ਟਰੀ ਪੱਧਰ ਤੇ ਸਨਮਾਨਿਤ ਹਸਤੀਆਂ ਦੀਆਂ ਤਸਵੀਰਾਂ ਨੂੰ ਵੀ ਸਜਾਇਆ ਗਿਆ। ਇਸ ਤੋਂ ਇਲਾਵਾ ਭਾਰਤੀ ਸ਼ਾਸਤਰੀ ਸੰਗੀਤ ਅਤੇ ਗੁਰਮਤਿ ਸੰਗੀਤ ਨਾਲ ਸਬੰਧਿਤ ਸਾਜ਼ਾਂ ਤੋਂ ਇਲਾਵਾ ਕਲਾਸੀਕਲ ਡਾਂਸ ਅਤੇ ਪੰਜਾਬੀ ਲੋਕ ਨਾਚ ਨਾਲ ਸਬੰਧਿਤ ਮਾਡਲ ਇਸ ਦੀ ਸੁੰਦਰਤਾ ਨੂੰ ਹੋਰ ਜ਼ਿਆਦਾ ਵਧਾ ਰਹੇ ਹਨ। ਇੱਥੇ ਹੀ ਬੱਸ ਨਹੀਂ ਇਸ ਬੋਰਡ ਰਾਹੀਂ ਪਰਫਾਰਮਿੰਗ ਆਰਟਸ ਦੇ ਵਿੱਚ ਰੁਜ਼ਗਾਰ ਦੇ ਮੌਕਿਆਂ ਨੂੰ ਵੀ ਵਿਦਿਆਰਥੀਆਂ ਦੇ ਲਈ ਪ੍ਰਦਰਸ਼ਿਤ ਕੀਤਾ ਗਿਆ ਹੈ। ਮੈਡਮ ਪ੍ਰਿੰਸੀਪਲ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਅਜਿਹੇ ਇਨੋਵੇਟਿਵ ਉਪਰਾਲੇ ਵਿਦਿਆਰਥੀਆਂ ਨੂੰ ਕਿਤਾਬਾਂ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਵਿੱਚ ਕਾਰਗਰ ਸਾਬਿਤ ਹੁੰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਡਾ. ਪੂਨਮ ਸ਼ਰਮਾ, ਮੁਖੀ, ਪਰਫਾਰਮਿੰਗ ਆਰਟਸ ਵਿਭਾਗ ਅਤੇ ਸਮੂਹ ਅਧਿਆਪਕਾਂ ਦੁਆਰਾ ਇਸ ਆਯੋਜਨ ਦੇ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।