ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ
ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਅਤੇ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟਾਪ ਨੈਸ਼ਨਲ
ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ
ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਬੀ.ਸੀ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਸਿਮਰਨਪ੍ਰੀਤ
ਕੌਰ ਨੇ ਐਚ.ਸੀ.ਐਲ. ਵਿਖੇ ਸਾਫਟਵੇਅਰ ਡਿਵੈੱਲਪਰ ਵਜੋਂ ਆਪਣੀ ਚੋਣ ਨਾਲ ਵਿਦਿਆਲਾ ਦਾ ਮਾਣ ਵਧਾਇਆ। ਇਸ ਤੋਂ ਇਲਾਵਾ
ਸਿਮਰਨਪ੍ਰੀਤ ਕੌਰ ਨੇ ਮੀਨ ਸਟੈਕ ਡਿਵੈਲਮੈਂਟ ਵਿਚ ਸਰਟੀਫਿਕੇਟ ਵੀ ਪ੍ਰਾਪਤ ਕੀਤਾ। ਵਰਨਣਯੋਗ ਹੈ ਕਿ ਆਪਣੀ ਮਿਹਨਤ,
ਲਗਨ ਅਤੇ ਸਮਰਪਣ ਭਾਵਨਾ ਦੇ ਨਾਲ ਵਿਦਿਆਰਥਣ ਨੇ ਇਹ ਕਾਮਯਾਬੀ ਹਾਸਿਲ ਕੀਤੀ । ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ
ਸ਼ਰਮਾ ਦਿਵੇਦੀ ਸਿਮਰਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਕੰਨਿਆ ਮਹਾਂ
ਵਿਦਿਆਲਾ ਵਿਖੇ ਸਦਾ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਆਪਣੇ-ਆਪ ਨੂੰ ਅਪਗਰੇਡ ਕਰਦੇ ਹੋਏ ਸਬੰਧਿਤ ਖੇਤਰ ਵਿੱਚ ਅੱਗੇ
ਵਧਣ ਦੇ ਲਈ ਉਤਸ਼ਾਹਿਤ ਕੀਤਾ ਜਾਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣ ਸਿਮਰਨਪ੍ਰੀਤ ਦੀ ਇਹ ਪ੍ਰਾਪਤੀ ਇਸ ਗੱਲ
ਦੀ ਗਵਾਹੀ ਭਰਦੀ ਹੈ ਕਿ ਕੇ.ਐਮ.ਵੀ. ਦੁਆਰਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਸਦਾ ਅਜਿਹਾ ਸਾਰਥਕ
ਮਾਹੌਲ ਸਿਰਜਿਆ ਜਾਂਦਾ ਹੈ ਜਿਸ ਵਿੱਚ ਰਹਿ ਕੇ ਵਿਦਿਆਰਥਣਾਂ ਨਿਰੰਤਰ ਅੱਗੇ ਵਧਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਆਪਣਾ
ਚੰਗਾ ਨਾਮਣਾ ਖੱਟ ਸਕਣ। ਇਸਦੇ ਨਾਲ ਹੀ ਉਨ੍ਹਾਂ ਨੇ ਡਾ. ਸੁਮਨ ਖੁਰਾਨਾ, ਡੀਨ, ਪਲੇਸਮੈਂਟ ਸੈੱਲ ਅਤੇ ਮੁਖੀ ਕੰਪਿਊਟਰ ਸਾਇੰਸ
ਐਂਡ ਐਪਲੀਕੇਸ਼ਨਜ਼ ਵਿਭਾਗ ਦੇ ਨਾਲ-ਨਾਲ ਸਮੂਹ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾਂਦੇ ਉਚਿਤ
ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ