ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਖੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ
ਐੱਨ.ਸੀ. ਸੀ. ਦਿਵਸ ਮਨਾਇਆ ਗਿਆ। ਇਸ ਮੌਕੇ ਆਯੋਜਿਤ ਹੋਈਆਂ ਵੱਖ-ਵੱਖ ਗਤੀਵਿਧੀਆਂ ਦੇ ਵਿਚ ਕੈਡਿਟਸ ਨੇ ਵੱਧ-ਚਡ਼੍ਹ ਕੇ
ਭਾਗ ਲੈਂਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਸੁਰੱਖਿਆ ਕਰਨ ਦੇ ਨਾਲ-ਨਾਲ ਸਮਾਜ ਸੇਵਾ ਰਾਹੀਂ ਰਾਸ਼ਟਰ ਨਿਰਮਾਣ ਵਿੱਚ
ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਇਸ ਤੋਂ ਇਲਾਵਾ ਇਸ ਮੌਕੇ ਤੇ ਕੁਇਜ਼ ਅਤੇ ਫਿੱਟ ਇੰਡੀਆ ਮੂਵਮੈਂਟ ਅਤੇ ਐੱਨ.ਸੀ.ਸੀ.,
ਐੱਨ.ਸੀ.ਸੀ. ਅਤੇ ਸੋਸ਼ਲ ਆਊਟਰੀਚ ਗਤੀਵਿਧੀਆਂ, ਪਲਾਸਟਿਕ ਵੇਸਟ ਮੈਨੇਜਮੈਂਟ ਆਦਿ ਵਿਸ਼ਿਆਂ ਤੇ ਪੋਸਟਰ ਮੇਕਿੰਗ
ਮੁਕਾਬਲਿਆਂ ਦਾ ਵੀ ਆਯੋਜਨ ਕਰਵਾਇਆ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਮੂਹ ਕੈਡਿਟਸ ਨੂੰ
ਐੱਨ.ਸੀ.ਸੀ. ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਮਹਿਲਾ ਸਸ਼ਕਤੀਕਰਨ ਦੇ ਵਿਚ ਐੱਨ.ਸੀ.ਸੀ. ਦੇ ਮਹੱਤਵਪੂਰਨ ਰੋਲ ਬਾਰੇ ਵੀ
ਚਰਚਾ ਕੀਤੀ ਅਤੇ ਨਾਲ ਹੀ ਇਨ੍ਹਾਂ ਵੱਖ-ਵੱਖ ਗਤੀਵਿਧੀਆਂ ਦੇ ਸਫਲ ਆਯੋਜਨ ਦੇ ਲਈ ਸਮੂਹ ਐੱਨ.ਸੀ.ਸੀ. ਵਿਭਾਗ ਦੁਆਰਾ
ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ, ਏ.ਐਨ.ਓ. ਲੈਫਟੀਨੈਂਟ ਸੀਮਾ ਅਰੋਡ਼ਾ ਅਤੇ
ਸ੍ਰੀਮਤੀ ਸੂਫਾਲਿਕਾ ਕਾਲੀਆ ਵੀ ਇਸ ਮੌਕੇ ਤੇ ਮੌਜੂਦ ਰਹੇ।