ਲੁਧਿਆਣਾ : ਕਾਂਗਰਸ ਪਾਰਟੀ ਵਲੋਂ ਅੱਜ ਲੁਧਿਆਣਾ ਵਿਖੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਵਿਰੁੱਧ ਦਿੱਤਾ ਜਾ ਰਿਹਾ ‘ਸੰਵਿਧਾਨ ਬਚਾਅ, ਦੇਸ਼ ਬਚਾਅ’ ਰੋਸ ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗ਼ੈਰ ਹਾਜ਼ਰੀ ‘ਚ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਾਤਾ ਰਾਣੀ ਚੌਕ ਵਿਖੇ ਪੁੱਜਣਗੇ। ਇਸ ਮਾਰਚ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਮੰਤਰੀ, ਲੋਕ ਸਭਾ ਮੈਂਬਰ, ਵਿਧਾਇਕ ਅਤੇ ਆਗੂ ਪਹੁੰਚੇ ਹੋਏ ਹਨ।