ਗੜ੍ਹਸ਼ੰਕਰ : ਸਿਵਲ ਹਸਪਤਾਲ ਗੜ੍ਹਸ਼ੰਕਰ ਦੇ 10 ਸਟਾਫ਼ ਮੈਂਬਰ ਕੋਰੋਨਾ ਪਾਜ਼ੀਟਿਵ ਆ ਚੁੱਕੇ ਹਨ, ਜਿਸ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਦੇ ਸਟਾਫ਼ ਨੇ ਸਿਵਲ ਹਸਪਤਾਲ (ਓ. ਪੀ. ਡੀ., ਐਮਰਜੈਂਸੀ ਅਤੇ ਇਨਡੋਰ) ਨੂੰ ਅੱਜ ਤੋਂ 5 ਦਿਨਾਂ ਲਈ ਬੰਦ ਕਰ ਦਿੱਤਾ ਹੈ। ਸਿਵਲ ਸਰਜਨ ਹੁਸ਼ਿਆਰਪੁਰ ਨੂੰ ਹਸਪਤਾਲ ਦੇ ਸਟਾਫ਼ ਵਲੋਂ ਲਿਖੇ ਪੱਤਰ ‘ਚ ਸਟਾਫ਼ ਨੇ 10 ਸਟਾਫ਼ ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ, ਹਸਪਤਾਲ ‘ਚ ਪਹਿਲਾ ਹੀ ਸਟਾਫ਼ ਦੀ ਘਾਟ ਹੋਣ ਅਤੇ ਸਟਾਫ਼ ਤੇ ਹਸਪਤਾਲ ਆਉਣ ਵਾਲੇ ਲੋਕਾਂ ਦੀ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਹਸਪਤਾਲ ਅੱਜ ਤੋਂ 5 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਲੈਣ ਦਾ ਜ਼ਿਕਰ ਕੀਤਾ ਹੈ।