ਬਠਿੰਡਾ , 7 ਮਈ – ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਆਏ ਸਨ ਅਤੇ ਬਠਿੰਡਾ ਦੇ ਦਿੱਲੀ ਹਾਰਟ ਹਸਪਤਾਲ ਵਿਚ ਇਲਾਜ ਅਧੀਨ ਸਨ, ਜਿੱਥੇ ਅੱਜ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ |