ਫਗਵਾੜਾ 14 ਮਈ (ਸ਼਼ਿਵ ਕੋੋੜਾ) ਧੰਨ ਧੰਨ 108 ਬਾਬਾ ਨਿਹਾਲ ਸਿੰਘ ਜੀ ਦੇ ਤੱਪ ਅਸਥਾਨ ਪਿੰਡ ਸੰਗਤਪੁਰ ਵਿਖੇ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਸਰੀ ਲਹਿਰ ਦੌਰਾਨ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਵੰਡੀਆਂ ਗਈਆਂ। ਤੱਪ ਅਸਥਾਨ ਦੇ ਪ੍ਰਧਾਨ ਉਪਕਾਰ ਸਿੰਘ ਅਤੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਰੱਤੂ ਦੇ ਪਰਿਵਾਰ ਵਲੋਂ 105 ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਦੀ ਵੰਡ ਕੀਤੀ ਗਈ ਹੈ। ਉਹਨਾਂ ਜਿੱਥੇ ਰੱਤੂ ਪਰਿਵਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਉੱਥੇ ਹੀ ਦੱਸਿਆ ਕਿ ਪਿੰਡ ਦੇ ਵਿਕਾਸ ਵਿਚ ਵੀ ਇਸ ਪਰਿਵਾਰ ਦਾ ਹਮੇਸ਼ਾ ਵਢਮੁੱਲਾ ਯੋਗਦਾਨ ਰਿਹਾ ਹੈ ਅਤੇ ਪਿਛਲੇ ਸਾਲ ਦੀ ਤਰ੍ਹਾਂ ਹੁਣ ਕੋਰੋਨਾ ਦੀ ਦੂਸਰੀ ਲਹਿਰ ਵਿਚ ਵੀ ਲੋੜਵੰਦਾਂ ਦੀ ਸਹਾਇਤਾ ਲਈ ਇਹ ਪਰਿਵਾਰ ਮੋਹਰੀ ਹੋ ਕੇ ਖੜਾ ਹੋਇਆ ਹੈ। ਇਸ ਮੌਕੇ ਗ੍ਰੰਥੀ ਭਾਈ ਜਗਦੀਪ ਸਿੰਘ, ਰਣਬੀਰ ਸਿੰਘ, ਹਰਜੀਤ ਸਿੰਘ, ਤਰਲੋਚਨ ਸਿੰਘ, ਪਰਮਜੀਤ ਸਿੰਘ, ਲਖਬੀਰ ਸਿੰਘ, ਸੁਖਦੇਵ ਸਿੰਘ, ਡਾ. ਰਜਿੰਦਰ ਸਿੰਘ, ਸਤਨਾਮ ਸਿੰਘ ਯੂ.ਏ.ਈ. ਆਦਿ ਨੇ ਦੁਨੀਆ ਨੂੰ ਕੋਰੋਨਾ ਮਹਾਮਾਰੀ ਤੋਂ ਰਾਹਤ ਲਈ ਪ੍ਰਰਮਾਤਮਾ ਅੱਗੇ ਅਰਦਾਸ ਵੀ ਕੀਤੀ। ਇਸ ਤੋਂ ਇਲਾਵਾ ਉਹਨਾਂ ਖਾਸ ਤੌਰ ਤੇ ਪਿੰਡਾਂ ਦੇ ਵਸਨੀਕਾਂ ਨੂੂੰ ਕੋਰੋਨਾ ਗਾਈਡ ਲਾਈਨ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਵਾਰ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਕੋਰੋਨਾ ਦਾ ਵਧੇਰੇ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ।