
ਜਲੰਧਰ 27 ਜੂਨ 2020
ਇਕ ਹੋਰ ਕਾਮਯਾਬੀ ਹਾਸਿਲ ਕਰਦਿਆਂ ਸਥਾਨਕ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 21 ਕੋਰੋਨਾ ਪਾਜ਼ੀਟਿਵ ਮਰੀਜਾਂ ਨੂੰ ਛੁੱਟੀ ਦਿੱਤੀ ਗਈ।
ਇਨ•ਾਂ ਮਰੀਜ਼ਾਂ ਵਿੱਚ ਰਵਿੰਦਰ ਸਿੰਘ, ਉਪਿੰਦਰ , ਬਲਵਿੰਦਰ ਸਿੰਘ, ਗੁਲਨਾਜ਼, ਪ੍ਰੀਆ, ਮਹਿੰਦਰ, ਭਾਰਤ, ਭੂਸ਼ਣ, ਰਾਜ ਕੁਮਾਰ, ਮਮਤਾ, ਅੰਜਲੀ, ਦਕਸ਼, ਡਿੰਪਲ, ਦੀਕਸ਼ਾ, ਅਕਾਸ਼ ਕੁਮਾਰ ਪਾਂਡੇ, ਸੁਖਚੈਨ ਸਿੰਘ, ਚਰਨਜੀਤ, ਹਰਜਿੰਦਰ ਸਿੰਘ, ਮਨਦੀਪ ਸਿੰਘ, ਹੇਮੰਤ ਅਤੇ ਸਾਇਮਾ ਸ਼ਾਮਿਲ ਹਨ ਜਿਨਾ ਨੂੰ ਪਾਜੀਟਿਵ ਪਾਏ ਜਾਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਖੇ ਦਾਖਿਲ ਕਰਵਾਇਆ ਗਿਆ ਸੀ ਅਤੇ ਇਨਾਂ ਸਾਰਿਆਂ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਿੱਚ ਡਾਕਟਰਾਂ ਦੀ ਟੀਮ ਵਲੋਂ ਇਲਾਜ ਕੀਤਾ ਗਿਆ।
ਇਨ•ਾਂ ਮਰੀਜ਼ਾਂ ਵਲੋਂ ਕੋਵਿਡ ਕੇਅਰ ਸੈਂਟਰ ਵਿਖੇ ਮੁਹੱਈਆ ਕਰਵਾਏ ਗਏ ਵਧੀਆ ਇਲਾਜ ‘ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ•ਾਂ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਦਾ ਧੰਨਵਾਦ ਕੀਤਾ ਜਿਨਾਂ ਨੇ ਉਨਾਂ ਦਾ ਚੰਗੀ ਤਰ•ਾਂ ਖਿਆਲ ਰੱਖਿਆ। ਮਰੀਜਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨਾਂ ਵਲੋਂ ਇਸ ਔਖੀ ਘੜੀ ਵਿੱਚ ਮਰੀਜਾਂ ਦੇ ਮਿਆਰੀ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਡਾਕਟਰਾਂ ਦੀ ਟੀਮ ਜਿਨਾਂ ਵਲੋਂ ਮਰੀਜ਼ਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਗਿਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਜ਼ਿਲ•ਾ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਬਹੁਤ ਵੱਡੀ ਸਫ਼ਲਤਾ ਮਿਲੀ ਹੈ। ਉਨ•ਾਂ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚੱਨਬੱਧਤਾ ਅਤੇ ਲੋਕਾਂ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਿੱਚ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੌਰੀ ਨੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਇਨਾਂ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ਸਦਕਾ ਇਹ ਕੋਰੋਨਾ ਵਾਇਰਸ ਉਤੇ ਜਿੱਤ ਪ੍ਰਾਪਤ ਕਰਨ ਦੇ ਕਾਬਿਲ ਬਣ ਸਕੇ। ਉਨ•ਾਂ ਕਿਹ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰ•ਾਂ ਕੋਰੋਨਾ ਮੁਕਤ ਹੋ ਜਾਵੇਗਾ।
ਉਨ•ਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਹਰ ਹਾਲ ਵਿੱਚ ਜਿੱਤਣ ਲਈ ਪਾਬੰਦ ਹੈ।