
ਜਲੰਧਰ, 17 ਜੁਲਾਈ ( ) : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ 15 ਅਗਸਤ ਨੂੰ ਮਨਾਇਆ ਜਾਣ ਵਾਲਾ ਅਜ਼ਾਦੀ ਦਿਹਾੜਾ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਨਾਇਆ ਜਾਵੇਗਾ। ਉਹ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਥੋਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀ ਸੌਂਪਦਿਆਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ। ਉਨ•ਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰਾ ਵਿਸ਼ਵ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ, ਪਰ ਇਸਦੇ ਬਾਵਜੂਦ ਅਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਕੋਰੋਨਾ ਦੇ ਮੱਦੇਨਜ਼ਰ ਹਾਲਾਤ ਮੁਤਾਬਕ ਜੋ ਪੰਜਾਬ ਸਰਕਾਰ ਵਲੋਂ ਨਿਰਦੇਸ਼ ਦਿੱਤੇ ਜਾਣਗੇ, ਉਸ ਮੁਤਾਬਕ ਹੀ 15 ਅਗਸਤ ਨੂੰ ਅਜ਼ਾਦੀ ਦਿਵਸ ਮਨਾਇਆ ਜਾਵੇਗਾ। ਉਨ•ਾਂ ਕਿਹਾ ਕਿ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਜਾਵੇਗੀ, ਇਸ ਲਈ ਅਗੇਤੇ ਤੌਰ ‘ਤੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਸਵੀਰ ਸਿੰਘ, ਡੀ.ਸੀ.ਪੀ ਸ਼੍ਰੀ ਅਰੁਣ ਸੈਣੀ, ਐਸ.ਡੀ.ਐਮ ਰਾਹੁਲ ਸਿੰਧੂ, ਜੁਆਇਿੰਟ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨਾਇਤ, ਲੈਫਟੀਨੈਟ ਕਰਨਲ (ਰਿਟਾ.) ਮਨਮੋਹਨ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।