ਜਲੰਧਰ :ਜ਼ਿਲ ਦਿਹਾਤੀ ਪੁਲਿਸ ਵਲੋਂ ਇਕ ਵਿਸ਼ੇਸ਼ ਪਹਿਲ ਕਦਮੀ ਦੀ ਸ਼ੁਰੂਆਤ ਕਰਦਿਆਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ ਵਿੱਚ ਲਗਾਏ ਗਏ ਕਰਫ਼ਿਊ ਦੌਰਾਨ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਪ੍ਰੋਟੀਨ ਭਰਪੂਰ ਅਤੇ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਉਹ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾ ਸਕਣ।
ਜਲੰਧਰ ਦਿਹਾਤੀ ਪੁਲਿਸ ਵਲੋਂ ਕਰਫ਼ਿਊ ਦੌਰਾਨ ਡਿਊਟੀ ‘ਤੇ ਤਾਇਨਾਤ ਸੈਂਕੜੇ ਪੁਲਿਸ ਕਰਮੀਆਂ ਨੂੰ ਚਿਕਨ, ਪਨੀਰ, ਦੁੱਧ, ਗੁੜ ਅਤੇ ਹੋਰ ਪੌਸ਼ਟਿਕ ਭਰਪੂਰ ਖਾਧ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਦਿਹਾਤੀ ਪੁਲਿਸ ਵਲੋਂ ਕਰਤਾਰਪੁਰ, ਭੋਗਪੁਰ, ਆਦਮਪੁਰ, ਗੋਰਾਇਆਂ, ਫਿਲੌਰ,ਸ਼ਾਹਕੋਟ, ਨੂਰਮਹਿਲ, ਨਕੋਦਰ, ਮਲਸੀਆਂ ਅਤੇ ਹੋਰ ਦੂਰ ਦੁਰਾਡੇ ਦੇ ਖੇਤਰਾਂ ਨੂੰ ਕਵਰ ਕੀਤਾ ਗਿਆ ਹੈ। ਪੁਲਿਸ ਕਰਮੀਆਂ ਦੁਆਰਾ ਕਰਫ਼ਿਊ ਲਾਗੂ ਹੋਣ ਤੋਂ ਬਾਅਦ ਲਗਾਤਾਰ ਅਪਣੀ ਡਿਊਟੀ ਨਿਭਾਈ ਜਾ ਰਹੀ ਹੈ,ਇਸ ਲਈ ਹੁਣ ਐਸ.ਐਸ.ਪੀ. ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਦੀ ਖ਼ਾਸ ਤਵੱਜੋਂ ਤਹਿਤ ਇਨ ਕਰਮੀਆਂ ਨੂੰ ਪ੍ਰੋਟੀਨ ਅਤੇ ਪੌਸ਼ਟਿਕ ਭਰਪੂਰ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਇਨਾਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ ਨੇ ਦੱਸਿਆ ਕਿ ਪੁਲਿਸ ਕਰਮੀਆਂ ਦੁਆਰਾ ਕਰਫ਼ਿਊ ਲੱਗਣ ਤੋਂ ਬਾਅਦ ਤਨਾਅ ਪੂਰਨ ਹਲਾਤਾਂ ਹੇਠ ਡਿਊਟੀ ਨਿਭਾਈ ਜਾ ਰਹੀ ਹੈ। ਉਨ ਦੱਸਿਆ ਕਿ ਕਰਮਚਾਰੀਆਂ ਵਲੋਂ ਕਰਫ਼ਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਨਾਲ ਹੀ ਇਨ ਜ਼ਿਲ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣੀਆਂ ਜਿੰਦਗੀਆਂ ਵੀ ਖ਼ਤਰੇ ‘ਤੇ ਪਾਈਆਂ ਜਾ ਰਹੀਆਂ ਹਨ। ਸ੍ਰੀ ਮਾਹਲ ਨੇ ਕਿਹਾ ਕਿ ਇਨਾਂ ਅਣਸੁਖਾਵੇਂ ਹਲਾਤਾਂ ਦੌਰਾਨ ਇਹ ਸਮੇਂ ਦੀ ਲੋੜ ਹੈ ਕਿ ਇਨ ਕਰਮੀਆਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾ ਕੇ ਇਨਾਂ ਨੂੰ ਤੰਦਰੁਸਤ ਰੱਖਿਆ ਜਾਵੇ।
ਐਸ.ਐਸ.ਪੀ.ਨੇ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਪੌਸ਼ਟਿਕ ਖ਼ੁਰਾਕ ਜਿਸ ਵਿੱਚ ਪਨੀਰ, ਚਿਕਨ, ਦੁੱਧ, ਗੁੜ ਅਤੇ ਹੋਰ ਪੌਸ਼ਟਿਕ ਖਾਧ ਪਦਾਰਥ ਮੌਜੂਦ ਹਨ ਮੁਹੱਈਆ ਕਰਵਾਉਣ ਲਈ ਰੁਟੀਨ ਵਾਈਜ਼ ਚਾਰਟ ਬਣਾਇਆ ਜਾ ਚੁੱਕਾ ਹੈ। ਉਨ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਯਤਨਾਂ ਨੂੰ ਜਾਰੀ ਰੱਖਣ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਪੁਲਿਸ ਕਰਮੀ ਜ਼ਿਲ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣੀ ਡਿਊਟੀ ਹੋਰ ਵੀ ਸੁਚਾਰੂ ਢੰਗ ਨਾਲ ਨਿਭਾ ਸਕਣ।