ਬੰਗਾ: ਬੰਗਾ ਨੇੜੇ ਪਿੰਡ ਖਟਕੜ ਕਲਾਂ ਵਿਖੇ ਬੀਤੀ ਰਾਤ ਇੱਕ ਪ੍ਰਵਾਸੀ ਭਾਰਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਬਲਵੀਰ ਸਿੰਘ ਦੇ ਰੂਪ ‘ਚ ਹੋਈ ਹੈ। ਮ੍ਰਿਤਕ ਦੀ ਲੜਕੀ ਅਮਨਦੀਪ ਕੌਰ ਨੇ ਦੱਸਿਆ ਕਿ ਕਤਲ ਦੌਰਾਨ ਲੁੱਟ-ਖੋਹ ਵੀ ਕੀਤੀ ਗਈ। ਉੱਧਰ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਮੌਕੇ ‘ਤੇ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਇਸ ਪੂਰੇ ਮਾਮਲੇ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।