ਫਗਵਾੜਾ 24 ਅਪ੍ਰੈਲ (ਸ਼਼ਿਵ ਕੋੋੜਾ) ਫਗਵਾੜਾ ਤੇ ਨੇੜਲੇ ਇਲਾਕਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੁਕਾ ਕੇ ਰੱਖ ਦਿੱਤੇ ਹਨ ਕਿਉਂਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਮੰਡੀਆਂ ਵਿਚ ਲੋੜੀਂਦੇ ਬਾਰਦਾਨੇ ਦੀ ਪੂਰਤੀ ਨਹੀਂ ਕਰਵਾਈ ਜਾ ਰਹੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਸਾਬਕਾ ਕੌਂਸਲਰ ਨੇ ਅੱਜ ਇੱਥੇ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਦੇ ਦਾਅਵੇ ਹਵਾਈ ਸਾਬਤ ਹੋ ਰਹੇ ਹਨ। ਕਿਉਂਕਿ ਬਾਰਦਾਨੇ ਦੀ ਭਾਰੀ ਕਿੱਲਤ ਹੈ ਅਤੇ ਫਸਲ ਦੀ ਲਿਫਟਿੰਗ ਨਹੀਂ ਹੋ ਰਹੀ। ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਵਿਚ ਬਰਸਾਤ, ਹਨ੍ਹੇਰੀ ਝੱਖੜ ਨੂੰ ਦੇਖਦੇ ਹੋਏ ਕਿਸਾਨ ਖੁੱਲ੍ਹੇ ਅਸਮਾਨ ਹੇਠਾਂ ਢੇਰੀ ਹੋਈ ਆਪਣੀ ਫਸਲ ਨੂੰ ਲੈ ਕੇ ਫਿਕਰਮੰਦ ਹੈ। ਉਹਨਾਂ ਕਿਹਾ ਕਿ ਕਣਕਾਂ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਕਿਸਾਨਾ ਨੂੰ ਭਰੋਸਾ ਦਿੱਤਾ ਸੀ ਕਿ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਹੁਣ ਕਾਂਗਰਸੀ ਆਗੂ ਮੰਡੀਆਂ ‘ਚ ਜਾ ਕੇ ਫਸਲ ਦੀ ਖ੍ਰੀਦ ਪ੍ਰਤੀ ਤਸੱਲੀ ਦਾ ਝੂਠਾ ਪ੍ਰਗਟਾਵਾ ਕਰ ਰਹੇ ਹਨ ਜਦਕਿ ਜਮੀਨੀ ਹਕੀਕਤ ਇਹ ਹੈ ਕਿ ਕਿਸਾਨ ਮੰਡੀਆਂ ਵਿਚ ਖੱਜਲ ਖੁਆਰ ਹੋ ਰਿਹਾ ਹੈ ਤੇ ਉਹਨਾਂ ਦੀ ਸੁਧ ਲੈਣ ਵਾਲਾ ਕੋਈ ਨਹੀਂ ਹੈ। ਠੇਕੇਦਾਰ ਬਲਜਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਪੱਖੀ ਹੋਣ ਦੇ ਖੋਖਲੇ ਦਾਅਵੇ ਕਰਦੀ ਹੈ। ਇਸ ਸਰਕਾਰ ਨੂੰ ਕਿਸਾਨਾ ਦੀ ਕੋਈ ਚਿੰਤਾ ਨਹੀਂ ਹੈ। ਕਿਸਾਨਾ ਨੂੰ ਵਰਗਲਾ ਕੇ ਸਿਰਫ ਵੋਟਾਂ ਹਾਸਲ ਕਰਨਾ ਹੀ ਕੈਪਟਨ ਸਰਕਾਰ ਦਾ ਮੁੱਖ ਮੰਤਵ ਹੈ। ਜਦਕਿ