ਜਲੰਧਰ : ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ
ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ
ਵਿਚੋਂ ਹੈਂਡਬਾਲ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਪੀਅਨਸ਼ਿਪ ਜਿੱਤੀ। ਕਾਲਜ
ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ, ਕੋਚ, ਮੁਖੀ
ਅਤੇ ਟੀਮ ਇੰਚਾਰਜ ਡਾ. ਜਸਪਾਲ ਸਿੰਘ ਅਤੇ ਸਟਾਫ ਨੂੰ ਵਧਾਈ ਦਿੰਦਿਆ ਕਿਹਾ ਕਿ ਲਾਇਲਪੁਰ
ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਵੀ
ਪੈਦਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਸ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ
ਦੀ ‘ਤੇਜਾ ਸਿੰਘ ਸੰਮੁਦਰੀ ਟਰਾਫੀ ਵੀ ੨੪ ਵਾਰੀ ਹਾਸਲ ਕੀਤੀ ਹੈ। ਇਸ ਮੌਕੇ ਕਾਲਜ ਗਵਰਨਿੰਗ
ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਖੇਡ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਅਤੇ
ਕਾਲਜ ਸਪੋਰਟ ਡੀਨ ਡਾ. ਐਸ.ਐਸ. ਬੈਂਸ ਵੱਲੋਂ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ
ਗਈ।