ਜਲੰਧਰ 05 ਮਈ 2020
ਜ਼ਿਲ•ੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਨਿਪਟਾਰੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਇਨ-ਸਿਟੂ ਪ੍ਰਬੰਧਨ ਤਹਿਤ ਜਾਗਰੂਕ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਹ ਮੁਹਿੰਮ ਪੰਜਾਬ ਸਰਕਾਰ ਅਤੇ ਖਾਸ ਕਰਕੇ ਜ਼ਿਲ•ਾ ਪ੍ਰਸ਼ਾਸਨ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਰੋਕਣ ਵਿੱਚ ਮਦਦ ਕਰੇਗੀ।
ਮੁੱਖ ਖੇਤੀਬਾੜੀ ਅਫ਼ਸਰ ਡਾ.ਸੁਰਿੰਦਰ ਸਿੰਘ ਜਿਨਾਂ ਦੇ ਨਾਲ ਖੇਤੀਬਾੜੀ ਅਫ਼ਸਰ ਸ੍ਰੀ ਨਰੇਸ਼ ਗੁਲਾਟੀ ਵੀ ਮੌਜੂਦ ਸਨ ਵਲੋਂ ਕਿਸ਼ਨਗੜ• ਤੇ ਸਰਮਸਤਪੁਰ ਪਿੰਡਾਂ ਵਿੱਚ ਕਿਸਾਨਾਂ ਨੂੰ ਇਨ-ਸਿਟੂ ਪ੍ਰਬੰਧਨ ਤਕਨੀਕ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਪ੍ਰਤੀ ਜਾਗਰੂਕ ਕੀਤਾ ਗਿਆ।
ਉਨ•ਾਂ ਵਲੋਂ ਇਸ ਮੌਕੇ ਕਿਸਾਨਾਂ ਨੂੰ ਰੋਟਾਵੇਟਰ, ਉਲਟਾਵੇਂ ਹੱਲ ਦੀ ਵਿਧੀ ਅਤੇ ਲਾਭਾਂ ਬਾਰੇ ਚਰਚਾ ਕੀਤੀ ਗਈ। ਉਨ•ਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਰਲਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉਥੇ ਹੀ ਇਸ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ।
ਉਨ•ਾਂ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ਉਤੇ ਪੈਂਦੇ ਮਾੜੇ ਪ੍ਰਭਾਵਾਂ ਪ੍ਰਤੀ ਖੇਤਾਂ ਦਾ ਦੌਰਾ ਕਰਕੇ, ਜਨਤਕ ਅਨਾਊਂਸਮੈਂਟ ਪ੍ਰਣਾਲੀ , ਵਟਸ ਐਪ ਸੁਨੇਹੇ ਅਤੇ ਹੋਰ ਤਰੀਕਿਆਂ ਰਾਹੀਂ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਦਸਦਿਆਂ ਕਿਹਾ ਗਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜ਼ਿਲ•ਾ ਪ੍ਰਸ਼ਾਸਨ ਨੂੰ ਇਸ ਮਹਾਂਮਾਰੀ ਖਿਲਾਫ਼ ਜੰਗ ਜਿੱਤਣ ਵਿੱਚ ਸਹਿਯੋਗ ਦਿੱਤਾ ਜਾਵੇ ਕਿਉਂਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਨਾਲ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।
ਉਨ•ਾਂ ਕਿਹਾ ਕਿ ਇਸ ਦਾ ਮੁੱਖ ਮੰਤਵ ਕਿਸਾਨਾਂ ਨੂੰ ਕਣਕ ਦੀ ਨਾੜ ਸਾੜਨ ਨਾਲ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਕੇ ਸਾਫ਼ ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣਾ ਹੈ।
ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਨੌਗੱਜਾ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਖ਼ਰੀਦ ਪ੍ਰਕਿਰਿਆ ਤੇ ਸਮਾਜਿਕ ਦੂਰੀ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ