ਦਿਸਪੁਰ- ਆਸਾਮ ਦੇ ਗੋਲਪਾਰਾ ਜ਼ਿਲ੍ਹੇ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਧੁਪਧਾਰਾ ਇਲਾਕੇ ‘ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈਆਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ।