ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵੱਲੋਂ ਦਿੱਲੀ ਤੋਂ ਨਨਕਾਣਾ ਸਾਹਿਬ ਲਈ ਨਿਕਲ ਰਹੇ ਨਗਰ ਕੀਰਤਨ ਦੀ ਮਿਤੀ 29 ਅਕਤੂਬਰ, 2019 ਦਿਨ ਮੰਗਲਵਾਰ ਨੂੰ ਸ਼ਾਮ 3:00 ਵਜੇ BSF ਚੌਂਕ, ਜਲੰਧਰ ਵਿਖੇ ਰਾਜਸੀ ਪਾਰਟੀਆਂ, ਸੇਵਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗਤ ਸਭਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ।