ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਚੌਥਾ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਦੀਪਿਕਾ ਸ਼ਰਮਾ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 1600 ਵਿਚੋਂ 1317 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀਆਂ ਵਿਦਿਆਰਥਣਾਂ ਬਬਲੀ ਝਾਅ ਨੇ 1270 ਅੰਕ, ਬਲਵਿੰਦਰ ਕੌਰ ਨੇ 1260 ਅੰਕ, ਮਨਦੀਪ ਕੌਰ ਨੇ 1256 ਅੰਕ, ਸ਼ੈਲਵੀ ਨੇ 1248 ਅੰਕ, ਰੀਤੂ ਬਾਲਾ ਨੇ 1229 ਅੰਕ, ਬਲਜਿੰਦਰ ਕੌਰ ਨੇ 1221 ਅੰਕ, ਪੂਜਾ ਨੇ 1207 ਅੰਕ, ਅਤੇ ਰੰਜਨਾ ਦੇਵੀ ਨੇ 1201 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਡਿਸਟਿੰਕਸ਼ਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਵਿਭਾਗ ਦੇ ਮੁਖੀ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਅਜੀਤਪਾਲ ਸਿੰਘ ਵੀ ਹਾਜ਼ਰ ਸਨ।