ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਚੌਥਾ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਉਂਕਾਰ ਸਿੰਘ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 1600 ਵਿਚੋਂ 1316 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਭੱਟੀ ਨੇ 1291 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋ. ਜਸਬੀਰ ਸਿੰਘ ਰਾਣਾ ਹਾਜ਼ਰ ਸਨ।