ਜਲੰਧਰ :- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਡੇਰਾ ਸਿਰਸਾ ਦੇ ਬਾਬੇ ਗੁਰਮੀਤ ਰਾਮ ਰਹੀਮ ਜੋ ਕਿ ਜਬਰ-ਜਨਾਹ ਦੇ ਕੇਸਾ ਵਿਚ 40 ਸਾਲਾਂ ਲਈ ਮਾਨਯੋਗ ਅਦਾਲਤ ਵਲੋਂ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ, ਦੇ ਨਾਲ ਕਰਕੇ ਵੀਰ ਪਾਲ ਕੌਰ ਨੇ ਗੁਰੂ ਸਾਹਿਬਾਨ ਦਾ ਘੋਰ ਅਪਮਾਨ ਕਰਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੱਡੀ ਸੱਟ ਮਾਰੀ ਗਈ ਹੈ।ਇਸ ਸਬੰਧੀ ਅੱਜ ਜੱਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ

ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜਿਸ ਦਿਨ ਦੀ ਇਹ ਖ਼ਬਰ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਰਾਹੀਂ ਨਸ਼ਰ ਹੋਈ ਹੈ ਉਸ ਦਿਨ ਤੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਹੈ ਤੇ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ,ਪਾਵਨ ਗੁਰੂ ਸਾਹਿਬਾਨ ਜਿਨ੍ਹਾਂ ਦੀ ਸਾਰੀ ਲੋਕਾਈ ਨੂੰ ਬਹੁਤ ਵੱਡੀ ਦੇਣ ਹੈ, ਦੀ ਬਰਾਬਰੀ ਇਕ ਅਪਰਾਧਿਕ ਪਿਛੋਕੜ ਵਾਲੇ ਤੇ ਸਜ਼ਾਯਾਫਤਾ ਮੁਜਰਿਮ ਨਾਲ ਕੀਤੀ ਜਾਵੇ,ਇਸ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।ਇਸ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਅਗਵਾਈ ਹੇਠ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਅੱਜ ਪੁਲਿਸ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਜੀ ਭੁੱਲਰ ਨੂੰ ਮੰਗ ਪੱਤਰ ਦਿੰਦਿਆਂ ਹੋਇਆਂ ਮੰਗ ਕੀਤੀ ਗਈ ਹੈ ਕਿ ਵੀਰ ਪਾਲ ਕੌਰ ਪਤਨੀ ਇੰਸਪੈਕਟਰ ਜਗਤਾਰ ਸਿੰਘ

ਵਾਸੀ ਗਲੀ ਨੰਬਰ 15- ਏ, ਭਾਈ ਮਤੀ ਦਾਸ ਨਗਰ, ਬਠਿੰਡਾ ਖਿਲਾਫ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਕਰਕੇ ਉਸ ਤੇ ਸਖ਼ਤ ਧਰਾਵਾਂ ਲਗਾ ਕੇ ਪਰਚਾ ਦਰਜ ਕਰਨ ਦੀ ਮੰਗ ਕੀਤੀ,ਵੀਰਪਾਲ ਕੌਰ ਨੂੰ ਤੁਰੰਤ ਗ੍ਰਿਫਤਾਰ ਕਰਕੇ ਪਰਚਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਵੀਰਪਾਲ ਕੌਰ ਵੱਲੋਂ ਇਹ ਕਾਰਾ ਕਿਸ ਸਾਜਿਸ਼ ਤਹਿਤ ਕੀਤਾ ਗਿਆ ਹੈ ਉਸ ਸਾਜਿਸ਼ ਨੂੰ ਬੇਨਕਾਬ ਕਰਕੇ ਸਾਰੇ ਸਾਜਿਸ਼ ਕਾਰਾ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਜੱਥੇਦਾਰ ਕੁਲਵੰਤ ਸਿੰਘ ਮੰਨਣ ਦੇ ਨਾਲ ਬਲਜੀਤ ਸਿੰਘ ਨੀਲਾਮਹਿਲ, ਬੀਬੀ ਪ੍ਰਮਿੰਦਰ ਕੌਰ ਪੰਨੂ, ਸੁਰੇਸ਼ ਸਹਿਗਲ ਸਾਬਕਾ ਮੇਅਰ,ਚੰਦਨ ਗਰੇਵਾਲ, ਦਿਲਬਾਗ ਹੁਸੈਣ, ਪ੍ਰੀਤਮ ਸਿੰਘ ਮਿੱਠੂ ਬਸਤੀ, ਰਾਣਾ ਹੰਸ ਰਾਜ,ਐਚ ਐਸ ਵਾਲੀਆ, ਗੁਰਪ੍ਰਤਾਪ ਸਿੰਘ ਪੰਨੂ,ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ ਸਵੀਟੀ,ਭਜਨ ਲਾਲ ਚੋਪੜਾ, ਸੁਭਾਸ਼ ਸੋਂਧੀ,ਗੁਰਪ੍ਰੀਤ ਸਿੰਘ ਖਾਲਸਾ, ਮਨਿੰਦਰ ਪਾਲ ਸਿੰਘ ਗੁੰਬਰ, ਸਤਿੰਦਰ ਸਿੰਘ ਪੀਤਾ, ਅਵਤਾਰ ਸਿੰਘ ਘੁੰਮਣ, ਭਜਨ ਲਾਲ ਚੋਪੜਾ, ਅਮਰਜੀਤ ਸਿੰਘ ਕਿਸ਼ਨਪੁਰਾ,ਅਮਿਤ ਮੈਣੀ, ਸੁਰਿੰਦਰ ਸਿੰਘ ਐਸਟੀ, ਗੁਰਪ੍ਰੀਤ ਥਾਪਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਕੁਲਤਾਰ ਸਿੰਘ ਕੰਡਾ, ਗੁਰਜੀਤ ਸਿੰਘ ਮਰਵਾਹਾ, ਬਾਲ ਕਿਸ਼ਨ ਬਾਲਾ, ਮਹਿੰਦਰ ਸਿੰਘ ਗੋਲੀ, ਕਰਨਵੀਰ ਸਾਹਬ, ਸੁਦਰਸ਼ਨ ਕੁਮਾਰ,ਪੁਰਨ ਸਿੰਘ ਮਿੱਠੂ ਬਸਤੀ, ਅਜੀਤ ਸਿੰਘ ਮਿੱਠੂ ਬਸਤੀ, ਸਤਨਾਮ ਸਿੰਘ ਲਾਇਲ, ਜਗਦੀਸ਼ ਸਿੰਘ ਕਾਲਾ, ਮਲਕਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।