ਜਲੰਧਰ : ਥਾਣਾ ਡਵੀਜ਼ਨ ਨੰ. 7 ਦੇ ਅਧੀਨ ਆਉਂਦੇ ਸੁਭਾਨਾ ਫਾਟਕ ਦੇ ਨਜ਼ਦੀਕ ਗੰਦੇ ਨਾਲੇ ਦੇ ਕੋਲ ਅੱਜ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਏ. ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਪੁਲਿਸ ਪਾਰਟੀ ਨਾਲ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪੁੱਜੇ। ਦੱਸ ਦਈਏ ਕਿ ਲਾਸ਼ ਨੂੰ ਰੱਸੀ ਨਾਲ ਬੰਨ੍ਹਿਆ ਹੋਇਆ ਸੀ, ਜਿਸ ਤੋਂ ਇਹ ਸਾਫ਼ ਪਤਾ ਲੱਗ ਰਿਹਾ ਸੀ ਕਿ ਵਿਅਕਤੀ ਦੀ ਹੱਤਿਆ ਕਰਕੇ ਉਸ ਨੂੰ ਗੰਦੇ ਨਾਲੇ ਕੋਲ ਸੁੱਟ ਦਿੱਤਾ ਗਿਆ।