ਜਲੰਧਰ 28 ਅਪ੍ਰੈਲ 2020
ਜਲੰਧਰ ਵਾਸੀਆਂ ਵਲੋਂ ਕੋਰੋਨਾ ਵਾਇਰਸ ਖਿਲਾਫ਼ ਪੂਰੀ ਦ੍ਰਿੜਤਾ ਨਾਲ ਲੜੀ ਜਾ ਰਹੀ ਜੰਗ ਸਦਕਾ ਅੱਜ ਸਿਵਲ ਹਸਪਤਾਲ ਜਲੰਧਰ ਤੋਂ ਕੋਰੋਨਾ ਵਾਇਰਸ ਤੋਂ ਪੂਰੀ ਤਰ•ਾਂ ਤੰਦਰੁਸਤ ਹੋਣ ਉਪਰੰਤ ਤਿੰਨ ਮਰੀਜਾਂ ਨੂੰ ਛੁੱਟੀ ਦਿੱਤੀ ਗਈ ਅਤੇ ਇਸ ਨਾਲ ਹੁਣ ਤੱਕ ਜਲੰਧਰ ਵਿੱਚ ਕੋਰੋਨਾ ਵਾਇਰਸ ਤੋਂ ਪੂਰੀ ਤਰ•ਾਂ ਠੀਕ ਹੋਣ ਵਾਲਿਆਂ ਦੀ ਗਿਣਤੀ 10 ਹੋ ਗਈ ਹੈ।
ਇਨਾਂ ਮਰੀਜਾਂ ਵਿੱਚ ਸ੍ਰੀ ਅਲੀ ਬਾਗ ਹੁਸੈਨ, ਸ੍ਰੀ ਵਿਸ਼ਵ ਸ਼ਰਮਾ ਅਤੇ ਸ੍ਰੀ ਜਸਬੀਰ ਸਿੰਘ ਪਿੰਡ ਤਲਵੰਡੀ ਭੀਲਣ (ਨੇੜੇ ਕਰਤਾਰਪੁਰ), ਮਿੱਠਾ ਬਜ਼ਾਰ ਅਤੇ ਰਾਜਾ ਗਾਰਡਨ ਇਲਾਕੇ ਦੇ ਰਹਿਣ ਵਾਲੇ ਹਨ। ਇਹ ਸਾਰੇ ਮਰੀਜ਼ ਸਿਵਲ ਹਸਪਤਾਲ ਜਲੰਧਰ ਵਿਖੇ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਉਪਰੰਤ ਦਾਖਿਲ ਕਰਵਾਏ ਗਏ ਸਨ। ਡਾ.ਕਸ਼ਮੀਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿੱਚ ਮਾਹਿਰ ਡਾਕਟਰਾਂ ਵਲੋਂ ਇਨਾਂ ਮਰੀਜ਼ਾਂ ਦਾ ਇਲਾਜ ਕੀਤਾ ਗਿਆ।
ਇਲਾਜ ਤੋਂ ਬਾਅਦ ਸਿਵਲ ਹਸਪਤਾਲ ਵਲੋਂ ਇਨਾਂ ਮਰੀਜ਼ਾਂ ਦੇ ਸੈਂਪਲ ਪਹਿਲਾਂ ਆਈ ਨੈਗੇਟਿਵ ਰਿਪੋਰਟ ਨੂੰ ਦੁਬਾਰਾ ਪੱਕਾ ਕਰਨ ਲਈ ਲੈਬਾਰਟਰੀ ਭੇਜੇ ਗਏ ਜਿਸ ਵਿੱਚ ਇਨਾਂ ਦੀ ਰਿਪੋਰਟ ਫਿਰ ਨੈਗੇਟਿਵ ਪਾਈ ਗਈ ਅਤੇ ਜਿਸ ਉਪਰੰਤ ਇਨਾਂ ਨੂੰ ਅੱਜ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਗਈ।
ਸ੍ਰੀ ਅਲੀ ਬਾਗ ਹੁਸੈਨ, ਸ੍ਰੀ ਵਿਸ਼ਵ ਸ਼ਰਮਾ ਅਤੇ ਸ੍ਰੀ ਜਸਬੀਰ ਸਿੰਘ ਵਲੋਂ ਸਿਵਲ ਹਸਪਤਾਲ ਵਿਖੇ ਕੀਤੇ ਗਏ ਇਲਾਜ ‘ਤੇ ਪੂਰਨ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਉਨ•ਾਂ ਵਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਅਮਲੇ ਦਾ ਉਨਾਂ ਦਾ ਬਹੁਤ ਚੰਗੀ ਤਰ•ਾਂ ਖਿਆਲ ਰੱਖਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਇਨ•ਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਾਕਟਰਾਂ ਦੀ ਸਮੁੱਚੀ ਟੀਮ ਤੇ ਸਮੂਹ ਅਮਲੇ ਨੂੰ ਵਧਾਈ ਦਿੰਦਿਆਂ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਉਨਾਂ ਲਈ ਇਹ ਪਲ ਬਹੁਤ ਹੀ ਸੰਤੁਸ਼ਟੀ ਅਤੇ ਮਾਣ ਭਰੇ ਹਨ ਜਦੋਂ ਇਹ ਮਰੀਜ਼ ਪੂਰੀ ਤਰ•ਾਂ ਤੰਦਰੁਸਤ ਹੋ ਗਏ। ਉਨ•ਾਂ ਕਿਹਾ ਕਿ ਹੁਣ ਤੱਕ ਜ਼ਿਲ•ੇ ਵਿੱਚ 10 ਮਰੀਜ਼ ਪੂਰੀ ਤਰ•ਾਂ ਤੰਦਰੁਸਤ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ ਵੀ ਜਲਦੀ ਠੀਕ ਹੋ ਰਹੇ ਹਨ।