ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਸਮੇਂ ਦੌਰਾਨ ਹੀ ਵੱਖ-ਵੱਖ ਤਕਨੀਕੀ ਕੋਰਸਾਂ ਅਤੇ ਉਚੇਰੀ ਪੜਾਈ ਦੀ ਚੋਣ ਵਿੱਚ ਅਗਵਾਈ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਤੇ 20 ਦਸੰਬਰ ਨੂੰ ਕਰਵਾਏ ਜਾ ਰਹੇ ਛੇਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲਾ-2019 ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰੀਅਰ ਗਾਈਡੈਂਸ ਮੇਲੇ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦੋ ਦਿਨਾਂ ਕਰੀਅਰ ਗਾਈਡੈਂਸ ਮੇਲਾ ੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੂਬੇ ਦੇ ਅਮੀਰ ਸਭਿਆਚਾਰਕ ਵਿਰਾਸਤ ਬਾਰੇ ਵੀ ਵਿਸਥਾਰ ਵਿਚ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਕਿੱਤਾ ਮਾਹਿਰਾਂ ਵਲੋਂ ਨਾ ਕੇਵਲ ਭਾਸ਼ਣਾ ਰਾਹੀਂ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਅਤੇ ਉਚੇਰੀ ਪੜ੍ਹਾਈ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਸਗੋਂ ਇਸ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਅਪਣੀ ਰੁਚੀ ਅਨੁਸਾਰ ਕਿੱਤੇ ਦੀ ਚੋਣ ਕਰਨ ਤੋਂ ਇਲਾਵਾ ਸੂਬੇ ਦੇ ਅਮੀਰ ਸਭਿਆਚਾਰਕ ਵਿਰਸੇ ਨਾਲ ਜੋੜੀ ਰੱਖਣ ਵਿੱਚ ਵੀ ਸਹਾਈ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੇਲੇ ਦੌਰਾਨ ਜ਼ਿਲ੍ਹੇ ਭਰ ਤੋਂ 30000 ਤੋਂ ਵੱਧ ਵਿਦਿਆਰਥੀਆਂ ਵਲੋਂ ਹਿੱਸਾ ਲੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਸਹੀ ਕਿੱਤੇ ਅਤੇ ਉਚੇਰੀ ਪੜ੍ਹਾੲਂੀ ਦੀ ਚੋਣ ਕਰਨ ਵਿੱਚ ਸਹਾਇਤਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਸਰਬਪੱਖੀ ਸਖਸ਼ੀਅਤ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਸ੍ਰੀ ਸ਼ਰਮਾ ਨੇਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਅਪਣੀ ਰੁਚੀ ਅਨੁਸਾਰ ਕਿੱਤੇ ਦੀ ਚੋਣ ਕਰਨ ਵਿੱਚ ਮਿਆਰੀ ਮਾਰਗ ਦਰਸ਼ਨ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾਵੇ ਤਾਂ ਜੋ ਉਹ ਬਿਹਤਰ ਭਵਿੱਖ ਚੁਣ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰਪੁਲਿਸ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ, ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ ਅਤੇ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਡਾ.ਸ਼ਾਇਰੀ ਮਲਹੋਤਰਾ ਅਤੇ ਆਰ.ਐਸ.ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਵਿੰਦਰ ਪਾਲ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਸਕੱਤਰ ਰੈਡ ਕਰਾਸ ਪਰਮਜੀਤ ਸਿੰਘ, ਡਾਇਰੈਕਟਰ ਲਵਲੀ ਗਰੁੱਪਨਰੇਸ਼ ਮਿੱਤਲ, ਡਾਇਰੈਟਕਰ ਸੈਂਟ ਸੋਲਜ਼ਰ ਗਰੁੱਪ ਡਾ.ਮਨਹਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ।