ਜਲੰਧਰ: ਜਲੰਧਰ ‘ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ 261 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ‘ਚ ਜ਼ਿਲ੍ਹੇ ਅੰਦਰ 261 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ, ਓਧਰ ਕੋਰੋਨਾ ਦੇ ਇਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਜ਼ਿਲ੍ਹੇ ‘ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 208 ਹੋ ਗਈ ਅਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 8273 ’ਤੇ ਪੁੱਜ ਗਿਆ ਹੈ।ਸੇਵਾਦਾਰ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਿਹਤ ਵਿਭਾਗ ਦੀ ਹਿਦਾਇਤ ‘ਤੇ ਅੰਮ੍ਰਿਤਸਰ ਦੇ ਡੀ ਪੀ ਆਰ ਓ ਦਫ਼ਤਰ ਨੂੰ 48 ਘੰਟਿਆਂ ਲਈ ਬੰਦ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡੀ. ਪੀ. ਆਰ. ਓ. ਦਫ਼ਤਰ ਦੇ ਇੱਕ ਬੁਲਾਰੇ ਵਲੋਂ ਦਿੱਤੀ ਗਈ ਹੈ।ਅੰਮ੍ਰਿਤਸਰ ‘ਚ ਅੱਜ ਇੱਕ ਵਾਰ ਫਿਰ ਕੋਰੋਨਾ ਦਾ ਜ਼ਬਰਦਸਤ ਧਮਾਕਾ ਹੋਇਆ। ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 230 ਨਵੇਂ ਮਾਮਲੇ ਸਾਹਮਣੇ ਆਏ ਅਤੇ 7 ਹੋਰ ਕੋਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5226 ਹੋ ਗਈ ਹੈ, ਜਿਨ੍ਹਾਂ ‘ਚੋਂ 1069 ਸਰਗਰਮ ਮਾਮਲੇ ਹਨ।ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 23 ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 15 ਮ੍ਰਿਤਕ ਮਰੀਜ਼ ਲੁਧਿਆਣਾ ਸੰਬੰਧਿਤ ਹਨ। ਉੱਥੇ ਹੀ ਜਲੰਧਰ ਤੇ ਜੰਮੂ ਨਾਲ 2-2 ਅਤੇ ਹੁਸ਼ਿਆਰਪੁਰ, ਸੰਗਰੂਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ 1-1 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ 337 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ 304 ਲੁਧਿਆਣਾ ਨਾਲ ਜਦਕਿ 33 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸੰਬੰਧ ਰੱਖਦੇ ਹਨ।