ਜਲੰਧਰ (22-09-2021) ਜਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਬਲਜੀਤ ਰੂਬੀ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ
ਸਿਵਲ ਹਸਪਤਾਲ ਜਲੰਧਰ ਦੀ ਡੈਂਟਲ ਓ.ਪੀ.ਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਓ.ਪੀ.ਡੀ.
ਰਜਿਸਟਰ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਡਾ. ਮਨਪ੍ਰੀਤ ਸਿੰਘ ਘੁੰਮਣ ਵਲੋਂ ਮਰੀਜ ਦੀ ਕੀਤੀ ਜਾ ਰਹੀ ਡੈਂਟਲ
ਸਰਜਰੀ ਦਾ ਨਿਰੀਖਣ ਵੀ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵਲੋਂ ਇਲਾਜ ਲਈ ਆਉਣ ਵਾਲੇ ਮਰੀਜਾਂ ਨਾਲ ਗੱਲਬਾਤ
ਕੀਤੀ। ਉਨ੍ਹਾਂ ਵਲੋਂ ਮੌਕੇ 'ਤੇ ਮੌਜੂਦ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਮਰੀਜਾਂ ਦਾ ਇਲਾਜ ਕਰਨ ਵਿੱਚ ਕਿਸੇ ਤਰ੍ਹਾਂ ਦੀ
ਲਾਪਰਵਾਹੀ ਨਾ ਵਰਤੀ ਜਾਵੇ ਅਤੇ ਕੋਰੋਨਾ ਨਿਯਮਾਂ ਦੀ ਵੀ ਪਾਲਨਾ ਕੀਤੀ ਜਾਵੇ।