ਜਲੰਧਰ 16 ਅਪ੍ਰੈਲ 2020
ਜ਼ਿਲ•ਾ ਪ੍ਰਸ਼ਾਸਨ ਵਲੋਂ ਕਣਕ ਦੇ ਵਾਢੀ ਸੀਜ਼ਨ ਦੌਰਾਨ ਜ਼ਿਲ•ੇ ਦੀਆਂ ਮੰਡੀਆਂ ਵਿੱਚ ਕਣਕ ਲਿਆਉਣ ਵਾਲੇ ਪਹਿਲੇ ਕਿਸਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਜਿਵੇਂ ਹੀ ਪਿੰਡ ਅੰਗਾਕੀੜੀ ਦੇ ਕਿਸਾਨ ਅਮਰਜੀਤ ਸਿੰਘ ਮਹਿਤਪੁਰ ਦਾਣਾ ਮੰਡੀ ਵਿਚ ਅਪਣੀ ਫਸਲ ਲੈ ਕੇ ਆਇਆ ਤਾਂ ਜਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਅਧਿਕਾਰੀਆਂ ਵਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਕਿਸਾਨ ਨੂੰ ਮੰਡੀ ਵਿੱਚ ਕਣਕ ਲਿਆਉਣ ਲਈ ਆੜ•ਤੀਆ ਗੁਰੂ ਨਾਨਕ ਟਰੇਡਰਜ਼ ਵਲੋਂ ਸਲਿੱਪ ਜਾਰੀ ਕੀਤੀ ਗਈ ਸੀ। ਅਧਿਕਾਰੀਆਂ ਨੇ ਕਿਸਾਨ ਨੂੰ ਦੱਸਿਆ ਕਿ ਉਹ ਜ਼ਿਲ•ੇ ਦੀ ਮੰਡੀ ਦਾ ਪਹਿਲਾ ਕਿਸਾਨ ਹੈ ਜਿਸ ਦੀ ਕਣਕ ਖ਼ਰੀਦੀ ਗਈ ਹੈ।
ਅਧਿਕਾਰੀਆਂ ਨੇ ਕਿਸਾਨ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦੀਆਂ ਸੁਭ ਕਾਮਨਾਵਾਂ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਜ਼ਿਲ•ੇ ਵਿੱਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ। ਉਨ•ਾਂ ਦਸਿਆ ਕਿ ਜ਼ਿਲ•ੇ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ•ਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਵੀ ਹਰ ਤਰ•ਾਂ ਦੇ ਉਪਰਾਲੇ ਕੀਤੀ ਜਾ ਰਹੇ ਹਨ।
ਜ਼ਿਲ•ਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਕਣਕ ਦੀ ਨਿਰਵਿਘਨ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ‘ਤੇ ਪੂਰਨ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਅਮਰਜੀਤ ਸਿੰਘ ਵਲੋਂ ਤੁਰੰਤ ਕਣਕ ਦੀ ਖ਼ਰੀਦ ਕਰਨ ਦੀ ਸ਼ਲਾਘਾ ਕੀਤੀ ਗਈ। ਕਿਸਾਨ ਅਮਰਜੀਤ ਸਿੰਘ ਵਲੋਂ ਕਿਸਾਨਾਂ ਦੀ ਭਲਾਈ ਲਈ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਲਈ ਸਮੁੱਚੀ ਪੰਜਾਬ ਸਰਕਾਰ ਦੀ ਚੜ•ਦੀ ਕਲਾ ਲਈ ਅਰਦਾਸ ਵੀ ਕੀਤੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਤੇ ਕਰਮਚਾਰੀ 24*7 ਘੰਟੇ ਲਗਾਤਾਰ ਲੋਕਾਂ ਦੀ ਸੇਵਾ ਲਈ ਸ਼ਾਨਦਾਰ ਡਿਊਟੀ ਨਿਭਾਈ ਜਾ ਰਹੀ ਹੈ। ਕਿਸਾਨ ਅਮਰਜੀਤ ਸਿੰਘ ਵਲੋਂ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਖ਼ਰੀਦ ਟੀਮਾਂ ਦੀ ਚੰਗੀ ਸਿਹਤ ਅਤੇ ਖੁਸ਼ੀਆਂ ਲਈ ਸੁਭ ਕਾਮਨਾਵਾਂ ਦਿੱਤੀਆਂ ਗਈਆਂ।