ਜਲੰਧਰ:- ਕੋਰੋਨਾ ਕੋਵਿਡ-19 ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਅੰਦਰ ਟਰਾਂਸਪੋਰਟ ਦੀ ਵਿਵਸਥਾ ਨੂੰ ਬੰਦ ਕਰ ਦਿੱਤਾ ਹੈ। ਉੱਥੇ ਹੀ ਕੱਲ੍ਹ ਸਰਕਾਰੀ ਅਧਿਆਪਕਾਂ ਨੂੰ ਸਕੂਲਾਂ ਤੋਂ ਪਈਆਂ ਛੁੱਟੀਆਂ ਦੇ ਬਾਅਦ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਅਧਿਆਪਕਾਂ ਦੀਆਂ ਕੋਰੋਨਾ ਵਾਰਿਸ ਤੋਂ ਬਚਾਅ ਲਈ ਸਾਵਧਾਨੀ ਦਾ ਪ੍ਰਚਾਰ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ। ਪਰ ਸੂਬੇ ਅੰਦਰ ਟਰਾਂਸਪੋਰਟ ਬੰਦ ਹੋਣ ਕਾਰਨ ਅਧਿਆਪਕ ਔਰਤਾਂ ਨੂੰ ਦੂਰ ਦੁਰੇਡੇ ਕੋਰੋਨਾ ਵਾਇਰਸ ਦੀ ਸਾਵਧਾਨੀ ਲਈ ਪ੍ਰਚਾਰ ਕਰਨ ਲਈ ਜਾਣ ‘ਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕਾਂ ਹੁਕਮਾਂ ਦੀ ਪਾਲਣਾ ਕਰਨ ਲਈ ਤੇ ਸੰਜੀਦਗੀ ਦਿਖਾ ਰਹੀਆਂ ਹਨ ਪਰ ਬੱਸਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦੇ ਦੌਰ ‘ਚੋਂ ਦੀ ਗੁਜ਼ਰਨਾ ਪੈ ਰਿਹਾ ਹੈ। ਅਧਿਆਪਕ ਔਰਤਾਂ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਸਮੱਸਿਆ ਵੱਲ ਵੀ ਧਿਆਨ ਦੇਣ ਦੀ ਲੋੜ ਹੈ।