ਜਲੰਧਰ, 1 ਜਨਵਰੀ
ਡਾ. ਪਰਮਿੰਦਰ ਕੌਰ ਨੇ ਸ਼ੁੱਕਰਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿੱਚ ਨਵੇਂ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ।ਡਾ. ਪਰਮਿੰਦਰ ਕੌਰ ਪਹਿਲਾਂ ਈਐਸਆਈ ਹਸਪਤਾਲ, ਜਲੰਧਰ ਵਿਖੇ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸਨ। ਉਨ੍ਹਾਂ 1989-90 ਦੌਰਾਨ ਇਸ ਹਸਪਤਾਲ ਵਿੱਚ ਆਪਣੀ ਹਾਊਸ ਜਾਬ ਵੀ ਪੂਰੀ ਕੀਤੀ ਅਤੇ ਸਿਵਲ ਹਸਪਤਾਲ ਜਲੰਧਰ ਦੀ ਪ੍ਰਯੋਗਸ਼ਾਲਾ ਵਿੱਚ ਮਾਈਕਰੋਬਾਇਓਲੋਜਿਸਟ ਵਜੋਂ ਵੀ ਕੰਮ ਕੀਤਾ।ਦਫਤਰ ਜੁਆਇਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਇੰਨ-ਬਿੰਨ ਲਾਗੂ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਜਲੰਧਰ ਸਿਵਲ ਹਸਪਤਾਲ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਉਹ ਹਸਪਤਾਲ ਆਉਣ ਵਾਲੇ ਲੋਕਾਂ ਲਈ ਸਰਬ-ਉੱਤਮ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਗੇ।ਉਨ੍ਹਾਂ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਮੁੱਚੇ ਅਮਲੇ ਦੀ ਉਨ੍ਹਾਂ ਦੇ ਹੌਸਲੇ ਅਤੇ ਮਨੁੱਖਤਾ ਦੀ ਭਾਵਨਾ ਲਈ ਸ਼ਲਾਘਾ ਕੀਤੀ, ਜਿਨ੍ਹਾਂ ਕੋਵਿਡ ਮਹਾਂਮਾਰੀ ਦੌਰਾਨ ਮਰੀਜ਼ਾਂ ਨੂੰ ਉੱਤਮ ਦੇਖਭਾਲ ਅਤੇ ਇਲਾਜ ਮੁਹੱਈਆ ਕਰਵਾਇਆ।