ਫਗਵਾੜਾ  (ਸ਼ਿਵ ਕੋੜਾ) ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਫਗਵਾੜਾ ਨਗਰ ਨਿਗਮ ਅਧੀਨ ਆਉਂਦੇ ਖੇਤਰ ਭਗਤਪੁਰਾ ਨੂੰ 36 ਕੋਵਿਡ ਪਾਜੀਟਿਵ ਕੇਸ ਆਉਣ ਉਪਰੰਤ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ।
ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕੋਵਿਡ ਦੀ ਰੋਕਥਾਮ ਲਈ ਭਗਤਪੁਰਾ ਖੇਤਰ ਜੋ ਕਿ ਸਬ ਡਿਵੀਜ਼ਨ ਹਸਪਤਾਲ ਦੇ ਤਹਿਤ ਆਉਂਦਾ ਹੈ , ਨੂੰ ਕੰਟੋਨਮੈਂਟ ਜ਼ੋਨ ਵਜੋਂ ਨੋਟੀਫਾਈ ਕੀਤਾ ਗਿਆ ਹੈ।
ਇਸ ਸਬੰਧੀ ਨਿਰਧਾਰਿਤ ਪ੍ਰੋਟੋਕਾਲ ਦੀ ਪਾਲਣਾ ਲਈ ਐਸ.ਡੀ.ਐਮ. ਫਗਵਾੜਾ ਨੂੰ ਸੁਪਰਵਾਈਜ਼ਰ ਅਧਿਕਾਰੀ ਨਾਮਜਦ ਕੀਤਾ ਗਿਆ ਹੈ। ਪੁਲਿਸ ਵਲੋਂ ਸਮਾਜਿਕ ਦੂਰੀ ਜਿਹੇ ਨੇਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਜਦਕਿ ਸਿਹਤ ਵਿਭਾਗ ਵਲੋਂ ਖੇਤਰ ਵਿਚ ਟੈਸਟਿੰਗ ਤੇ ਹੋਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਜਿਲ੍ਹਾ ਮੰਡੀ ਅਫਸਰ ਇਸ ਕੰਟੋਨਮੈਂਟ ਜ਼ੋਨ ਅੰਦਰ ਸਬਜ਼ੀਆਂ ਤੇ ਫਰੂਟਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ ਜਦਕਿ ਨਗਰ ਨਿਗਮ ਵਲੋਂਂ ਪੀਣ ਵਾਲੇ ਪਾਣੀ, ਸੀਵਰੇਜ਼ ਆਦਿ ਦੀ ਸਹੂਲਤ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ, ਬਿਜਲੀ ਬੋਰਡ ਵਲੋਂ ਨਿਰਵਿਘਨ ਬਿਜਲੀ ਸਪਲਾਈ, ਪੰਜਾਬ ਪ੍ਰਦੂਸ਼ਣ ਕੰੰਟਰੋਲ ਬੋਰਡ ਵਲੋਂ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਤੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦੇ ਪੱਠੇ, ਚਾਰੇ ਆਦਿ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਵੈਟਰਨਰੀ ਡਾਕਟਰ ਦੀ ਤਾਇਨਾਤੀ ਕੀਤੀ ਜਾਵੇਗੀ।