ਜਲੰਧਰ: ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ/ਦਰਜ਼ੀ ਸੈਨਿਕ, ਅਰਧ ਸੈਨਿਕ ਬੱਲ ਤੇ ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨ੍ਹਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਵੇਚੇਗਾ। ਵਰਦੀ ਖਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ, ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰਨ ਉਪਰੰਤ ਦੋ ਮਹੀਨਿਆਂ ਦੇ ਵਿੱਚ ਇੱਕ ਵਾਰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ। ਇਹ ਹੁਕਮ 26 ਫਰਵਰੀ ਤੋਂ 25 ਅਪ੍ਰੈਲ 2020 ਤੱਕ ਲਾਗੂ ਰਹੇਗਾ।