ਜਲੰਧਰ 01 ਮਈ 2020
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਨ ਲਾਈਨ ਬਿਨੈਪੱਤਰ ਪ੍ਰਾਪਤ ਕਰਕੇ ਪ੍ਰਵਾਸੀ ਮਜ਼ਦੂਰ ਜੋ ਆਪਣੇ ਸੂਬੇ ਵਾਪਿਸ ਜਾਣ ਦੇ ਚਾਹਵਾਨ ਹਨ ਨੂੰ ਵਾਪਿਸ ਭੇਜਣ ਦੀ ਸਹੂਲਤ ਪ੍ਰਦਾਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਪ੍ਰਵਾਸੀ ਮਜ਼ਦੂਰਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ/ਤਾਲਾਬੰਦੀ ਕਰਕੇ ਦੂਜੇ ਸੂਬਿਆਂ ਤੋਂ ਫਸੇ ਵਿਅਕਤੀਆਂ ਨੂੰ ਉਨ•ਾਂ ਦੇ ਰਾਜਾਂ ਵਿੱਚ ਭੇਜਣ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਨੂੰ ਜਾਰੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਫਸੇ ਲੋਕਾਂ ਨੂੰ ਬਾਹਰ ਭੇਜਣ ਦੀ ਮੁਹਿੰਮ 5 ਮਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਕੋਈ ਵੀ ਚਾਹਵਾਨ ਵਿਅਕਤੀ ਜੋ ਪੰਜਾਬ ਤੋਂ ਬਾਹਰ ਜਾਣਾ ਚਾਹੁੰਦਾ ਹੈ http://covidhelp.punjab.gov.in/PunjabOutRegistration.aspx. ‘ਤੇ ਦਿੱਤੇ ਗਏ ਲਿੰਕ ਵਿਚੋਂ ਪ੍ਰੋਫਾਰਮਾ ਭਰ ਸਕਦਾ ਹੈ।
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਫਾਰਮਾ ਪੰਜਾਬ ਤੋਂ ਬਾਹਰ ਜਾਣ ਵਾਲੇ ਪਰਿਵਾਰ/ਸਮੂਹ ਵਲੋਂ 3 ਮਈ ਦੀ ਸਵੇਰ ਤੱਕ ਭਰਿਆ ਜਾ ਸਕਦਾ ਹੈ ਅਤੇ ਇਕ ਵਾਰ ਕਿਸੇ ਪਰਿਵਾਰ/ਸਮੂਹ ਵਲੋਂ ਦਿੱਤੇ ਗਏ ਲਿੰਕ ‘ਤੇ ਪ੍ਰੋਫਾਰਮਾ ਭਰ ਦਿੱਤਾ ਜਾਂਦਾ ਹੈ ਤਾਂ ਉਸ ਪਰਿਵਾਰ/ਸਮੂਹ ਨੂੰ ਵਿਸ਼ੇਸ਼ ਆਈ.ਡੀ. ਅਲਾਟ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਉਨ•ਾਂ ਦੀ 4 ਮਈ ਦੀ ਸ਼ਾਮ ਤੱਕ ਸਿਹਤ ਜਾਂਚ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ•ਾਂ ਦੱਸਿਆ ਕਿ ਜਿਨਾਂ ਵਿਅਕਤੀਆਂ ਵਿੱਚ ਕੋਰੋਨਾ ਵਾਇਰਸ ਸਬੰਧੀ ਕੋਈ ਲੱਛਣ ਨਹੀਂ ਪਾਏ ਜਾਣਗੇ ਉਨਾਂ ਨੂੰ ਸਿਹਤ ਟੀਮ ਵਲੋਂ ਫਾਰਮ ਐਫ ਜਾਰੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਵਲੋਂ ਇਸ ਸਬੰਧੀ ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਬਾਬੀਤਾ ਕਲੇਰ ਦੀ ਪ੍ਰਧਾਨਗੀ ਹੇਠ ਦੱਸ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਜਿਸ ਵਿੱਚ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਐਸ.ਪੀ. ਸ੍ਰੀ ਆਰ.ਪੀ.ਐਸ. ਸੰਧੂ, ਸਹਾਇਕ ਕਿਰਤ ਕਮਿਸ਼ਨਰ ਬਲਜੀਤ ਸਿੰਘ, ਜਨਰਲ ਮੈਨੇਜਰ ਜ਼ਿਲ•ਾ ਉਦਯੋਗ ਕੇਂਦਰ ਸ੍ਰੀ ਭੋਲਾ ਸਿੰਘ ਬਰਾੜ, ਜਨਰਲ ਮੇਨੈਜਰ ਰੋਡਵੇਜ ਸ੍ਰੀ ਨਵਰਾਜ, ਜ਼ਿਲ•ਾ ਸਿਹਤ ਅਫ਼ਸਰ ਡਾ.ਸੁਰਿੰਦਰ ਨੰਗਲ, ਆਈ.ਐਮ.ਏ. ਪ੍ਰਤੀਨਿੱਧ ਡਾ.ਪੰਕਜ ਪੌਲ ਅਤੇ ਸਟੇਸ਼ਨ ਮਾਸਟਰ ਸ੍ਰੀ ਰਮੇਸ਼ ਬਹਿਲ ਵੀ ਸ਼ਾਮਿਲ ਹਨ। ਉਨ•ਾਂ ਦੱਸਿਆ ਕਿ ਇਹ ਕਮੇਟੀ ਪ੍ਰਵਾਸੀ ਮਜ਼ਦੂਰਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕਰਕੇ ਉਨਾਂ ਨੂੰ ਆਨ ਲਾਈਨ ਪ੍ਰੋਫਾਰਮਾ ਭਰਨ ਵਿੱਚ ਸਹਾਇਤਾ ਕਰੇਗੀ ਅਤੇ ਇਸ ਤੋਂ ਇਲਾਵਾ ਉਦਯੋਗ ਅਤੇ ਕਿਰਤ ਵਿਭਾਗ ਵਲੀ ਵੀ ਆਨ ਲਾਈਨ ਪ੍ਰੋਫਾਰਮਿਆਂ ਨੂੰ ਭਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਬਬੀਤਾ ਕਲੇਰ, ਡਿਪਟੀ ਕਮਿਸਨਰ ਪੁਲਿਸ ਗੁਰਮੀਤ ਸਿੰਘ, ਸ੍ਰੀ ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਡਾ.ਸੋਭਨਾ ਅਤੇ ਹੋਰ ਵੀ ਹਾਜ਼ਰ ਸਨ