ਜਲੰਧਰ :
ਡਿਪਟੀ ਕਮਿਸ਼ਨਰ ਜਲੰਧਰ  ਘਨਸ਼ਿਆਮ ਥੋਰੀ ਵਲੋਂ ਅੱਜ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਗਰੂਕਤਾ ਅਭਿਆਨ ਦੇ ਦੂਸਰੇ ਪੜ•ਾਅ ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਵੀ ਮੌਜੂਦ ਸਨ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੀ ਜੂਨ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਸਥਾਨਕ ਸਰਕਟ ਹਾਊਸ ਤੋਂ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਉਨ•ਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਇਨਾਂ ਵਾਹਨਾਂ ਵਲੋਂ ਜ਼ਿਲ•ੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਅਤੇ ਇਸ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ ਜੋ ਕਿ ਇਸ ਵਾਇਰਸ ਤੋਂ ਬੱਚਣ ਦਾ ਇਕੋ ਇਕ ਰਾਹ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਹਫ਼ਤੇ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਜ਼ਿਲ•ਾ ਪ੍ਰਸ਼ਾਸਨ ਦੁਆਰਾ ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ ਗਿਆ ਹੈ ਅਤੇ 16 ਅਤੇ 17 ਜੂਨ ਨੂੰ ਆਂਗਨਵਾੜੀ ਵਰਕਰਾਂ ਅਤੇ ਸਰਪੰਚਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸੇ ਤਰ•ਾਂ 19 ਜੂਨ ਨੂੰ ਐਨ.ਜੀ.ਓਜ਼ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਇਸ ਮੁਹਿੰਮ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ 20 ਜੂਨ ਨੂੰ ਪੁਲਿਸ ਵਿਭਾਗ ਵਲੋਂ ਲੋਕਾਂ ਦੀ ਜਾਗਰੂਕਤਾ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 21 ਜੂਨ ਨੂੰ ਰੈਜੀਡੈਂਟ ਭਲਾਈ ਕਮੇਟੀਆਂ ਤੇ ਹੋਰਨਾਂ ਨਾਗਰਿਕਾਂ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਨੇਕ ਕਾਜ ਲਈ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਸਮਾਜਿਕ ਦੂਰੀ ਦੀ ਪਾਲਣਾ ਦੇ ਨਿਯਮਾਂ ਨੂੰ ਅਪਣੀ ਜਿੰਦਗੀ ਦਾ ਅਨਿੱਖੜਵਾਂ ਅੰਗ ਬਣਾ ਕੇ ਹੀ ਜਿੱਤਿਆ ਜਾ ਸਕਦਾ ਹੈ।  ਥੋਰੀ ਨੇ ਲੋਕਾਂ ਨੂੰ ਕਿਹਾ ਕਿ ਅਪਣੇ ਘਰਾਂ ਵਿੱਚ ਰਹਿਣ, ਬਾਹਰ ਜਾਣ ਸਮੇਂ ਮਾਸਕ ਪਾਉਣ, ਸਾਬਣ ਤੇ ਸੈਨੀਟਾਈਜ਼ਰ ਨਾਲ ਹੱਥ ਧੋਣ ਅਤੇ ਹੋਰ ਜਰੂਰੀ ਸਾਵਧਾਨੀਆਂ ਅਪਣਾਉਣ।
ਡਿਪਟੀ ਕਮਿਸ਼ਨਰ ਵਲੋਂ ਖ਼ਾਸ ਤੌਰ ‘ਤੇ ਕੇ.ਸੀ.ਐਸ.ਏ.ਡੀ.ਲਾਈਟਸ ਦੇ ਮਾਲਕ ਰਾਜੀਵ ਗੁਪਤਾ ਦਾ ਇਸ ਨੇਕ ਕਾਜ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ। ਉਨ•ਾਂ ਦੱਸਿਆ ਕਿ ਸ੍ਰੀ ਗੁਪਤਾ ਵਲੋਂ ਕੋਵਿਡ –19 ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਵਾਹਨ ਜਿਸ ‘ਤੇ ਆਡੀਓ ਸਿਸਟਮ ਲੱਗਾ ਹੋਇਆ ਹੈ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਜ਼ਿਲ•ਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਜਗਦੀਸ਼ ਕੁਮਾਰ, ਅਸ਼ੋਕ ਸਹੋਤਾ, ਦਰਸ਼ਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।